ਅੰਮ੍ਰਿਤਸਰ ‘ਚ ਹੋਏ ਸਰਬੱਤ ਖਾਲਸਾ ‘ਵਿਚ ਪਾਸ ਹੋਏ ਇਹ 13 ਮਤੇ…

12227671_841230142665282_9021196996676591428_nਅੰਮ੍ਰਿਤਸਰ : ਅੰਮ੍ਰਿਤਸਰ ਦੇ ਨੇੜਲੇ ਪਿੰਡ ਚੱਬਾ ਵਿਖੇ ਹੋਏ ਸਰਬੱਤ ਖਾਲਸਾ ਵਿਚ ਲੱਖਾਂ ਦੀ ਗਿਣਤੀ ਵਿਚ ਸੰਗਤ ਇਕੱਤਰ ਹੋਈ ਜਿਸ ਵਿਚ 13 ਮਤੇ ਪਾਸ ਕੀਤੇ ਗਏ ਹਨ ਜਿਨ੍ਹਾਂ ਵਿਚ-
1. ਮੌਜੂਦਾ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੂੰ ਹਟਾ ਕੇ ਜਗਤਾਰ ਸਿੰਘ ਹਵਾਰਾ ਨੂੰ ਨਵਾਂ ਜੱਥੇਦਾਰ ਬਣਾਇਆ ਜਾਂਦਾ ਹੈ ਅਤੇ ਕਾਰਜਕਾਰੀ ਜੱਥੇਦਾਰ ਧਿਆਨ ਸਿੰਘ ਮੰਡ ਨੂੰ ਲਾਇਆ ਜਾਂਦਾ ਹੈ।
2. ਅਮਰੀਕ ਸਿੰਘ ਅਜਨਾਲਾ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਬਲਜੀਤ ਸਿੰਘ ਦਾਦੂਵਾਲ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਵਜੋਂ ਨਿਯੁਕਤ ਕੀਤਾ ਜਾਂਦਾ ਹੈ।
3. ਕੇ.ਪੀ.ਐਸ. ਗਿੱਲ ਅਤੇ ਜਨਰਲ ਕੇ.ਐਸ. ਬਰਾੜ ਨੂੰ ਤਨਖਾਹੀਆ ਕਰਾਰ ਦਿੱਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ 20 ਨਵੰਬਰ ਤੱਕ ਸ੍ਰੀ ਅਕਾਲ ਤਖਤ ‘ਤੇ ਪੇਸ਼ ਹੋ ਕੇ ਸਪੱਸ਼ਟੀਕਰਨ ਮੰਗਿਆ ਜਾਂਦਾ ਹੈ।
4. ਸ੍ਰੀ ਅਕਾਲ ਤਖਤ ਸਾਹਿਬ ਦੀ ਸਰਵਉੱਚਤਾ ਅਤੇ ਪ੍ਰਭੂਸੱਤਾ ਨੂੰ ਬਣਾਈ ਰੱਖਣ ਲਈ ਦੇਸ਼-ਵਿਦੇਸ਼ ਦੇ ਸਿੱਖਾਂ ਦੀ ਰਾਇ ਨਾਲ ਗੰਭੀਰ ਯਤਨ ਕੀਤੇ ਜਾਣ।
5. ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਫਖਰੇ ਕੌਮ, ਪੰਥ ਰਤਨ ਵਾਪਿਸ ਲਿਆ ਜਾਂਦਾ ਹੈ ਅਤੇ ਅਵਤਾਰ ਸਿੰਘ ਮੱਕੜ ਤੋਂ ਸ਼੍ਰੋਮਣੀ ਸੇਵਕ ਦਾ ਐਵਾਰਡ ਵਾਪਸ ਲਿਆ ਜਾਂਦਾ ਹੈ।
6. ਵਰਲਡ ਸਿੱਖ ਪਾਰਲੀਮੈਂਟ ਦਾ ਗਠਨ ਕਰਨ ਦਾ ਐਲਾਨ ਕੀਤਾ ਜਾਂਦਾ ਹੈ ਅਤੇ ਇਸ ਲਈ 30 ਨਵੰਬਰ ਤੱਕ ਖਰੜੇ ਸਬੰਧੀ ਸਾਂਝੀ ਕਮੇਟੀ ਦਾ ਐਲਾਨ ਕੀਤਾ ਜਾਵੇਗਾ।
7. ਸਮੂਹ ਸੰਗਤਾਂ, ਗ੍ਰੰਥੀ ਸਿੰਘਾਂ ਅਤੇ ਕਮੇਟੀਆਂ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਲਈ ਸੁਚੇਤ ਰਹਿਣ ਦਾ ਸੱਦਾ ਦਿੱਤਾ ਜਾਂਦਾ ਹੈ ਅਤੇ ਬੇਅਦਬੀ ਕਰਨ ਵਾਲਿਆਂ ਨੂੰ ਸਿੱਖੀ ਰਵਾਇਤਾਂ ਮੁਤਾਬਕ ਸਜ਼ਾਵਾਂ ਦੇਣ ਦਾ ਐਲਾਨ ਕੀਤਾ ਜਾਂਦਾ ਹੈ।
8. ਸਰਕਾਰ ਨੂੰ ਤਾਕੀਦ ਕੀਤੀ ਜਾਂਦੀ ਹੈ ਕਿ ਸਜ਼ਾ ਪੂਰੀ ਕਰ ਚੁੱਕੇ ਸਾਰੇ ਸਿੱਖ ਕੈਦੀ ਜੇਲਾਂ ‘ਚੋਂ ਰਿਹਾਅ ਕੀਤੇ ਜਾਣ ਅਤੇ ਕੈਦੀਆਂ ਦੀ ਰਿਹਾਈ ਲਈ ਸੰਘਰਸ਼ ਕਰ ਰਹੇ ਸੂਰਤ ਸਿੰਘ ਖਾਲਸਾ ਦਾ ਜੇ ਕੋਈ ਨੁਕਸਾਨ ਹੁੰਦਾ ਹੈ ਤਾਂ ਇਸ ਦੇ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।
9. ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਚੋਣ ਕਰਵਾ ਕੇ ਜਮਹੂਰੀਅਤ ਬਹਾਲ ਕਰਵਾਉਣ ਦਾ ਸੱਦਾ ਦਿੱਤਾ ਜਾਂਦਾ ਹੈ।
10. ਸਿੱਖਾਂ ਨੂੰ ਵੱਖਰੇ ਸਰਵ ਪ੍ਰਵਾਨਿਤ ਕੈਲੰਡਰ ਦੀ ਲੋੜ ਹੈ।
11. ਹਰਿਮੰਦਰ ਸਾਹਿਬ ਨੂੰ ਵੈਟੀਕਨ ਸਿਟੀ ਦਾ ਦਰਜਾ ਮਿਲੇ ਅਤੇ ਦਰਬਾਰ ਸਾਹਿਬ ਸਮੂਹ ਵਿਚ ਕਿਸੇ ਵੀ ਮੁਲਕ ਦਾ ਕਾਨੂੰਨ ਲਾਗੂ ਨਾ ਹੋਵੇ।
12. ਇਕੱਠ 26 ਜਨਵਰੀ 1986 ਨੂੰ ਹੋਏ ਸਰਬੱਤ ਖਾਲਸਾ ਦੇ ਮਤਿਆਂ ਨੂੰ ਸਹਿਮਤੀ ਦਿੰਦਾ ਹੈ।
13. ਜਾਤਾਂ ‘ਤੇ ਅਧਾਰਿਤ ਗੁਰਦੁਆਰੇ ਅਤੇ ਸ਼ਮਸ਼ਾਨਘਾਟ ਖਤਮ ਕਰਨ ਦੇ ਯਤਨ ਕੀਤੇ ਜਾਣ।

LEAVE A REPLY