ਚੰਡੀਗੜ੍ਹ : ਪੰਜਾਬ ਦੇ ਉਦਮੀ ਕਿਸਾਨਾਂ ਵਲੋ ਰਿਵਾਇਤੀ ਖੇਤੀ ਦੇ ਵਿਕਲਪ ਵਜੋਂ ਫੁੱਲਾਂ ਦੀ ਖੇਤੀ ਨੂੰ ਤੇਜੀ ਨਾਲ ਅਪਣਾਇਆ ਜਾ ਰਿਹਾ ਹੈ।ਕੁਝ ਕਿਸਾਨਾਂ ਨੇ ਨਿਰਯਾਤ ਦੇ ਮਕਸਦ ਨਾਲ ਫੁੱਲਾਂ ਦੀ ਪੈਦਾਵਾਰ ਸ਼ੁਰੂ ਕੀਤੀ ਹੈ।
ਇਹ ਪ੍ਰਗਟਾਵਾ ਕਰਦਿਆਂ ਅੱਜ ਇਥੇ ਬਾਗਬਾਨੀ ਵਿਭਾਗ ਦੇ ਇੱਕ ਬੁਲਾਰੇ ਨੈ ਦੱਸਿਆ ਕਿ ਇਸੇ ਮਕਸਦ ਨਾਲ ਹਾਲੈਂਡ ਵਿਖੇ ਲਗਾਈ ਗਈ ਫੁੱਲਾਂ ਦੀ ਪ੍ਰਦਰਸ਼ਨੀ ਵਿੱਚ ਭਾਗ ਲੈਣ ਲਈ ਪੰਜਾਬ ਤੋ’ ਪੰਜ ਕਿਸਾਨ ਹਿੱਸਾ ਲੈਣ ਲਈ ਗਏ ਹਨ। ਉਨਾਂ ਦੱਸਿਆ ਕਿ ਇਹ ਪ੍ਰਦਰਸ਼ਨੀ ਫਲੋਰਿਸਟ ਕੰਪਨੀ ਵਲੋ’ ਲਗਾਈ ਜਾ ਰਹੀ ਹੈ ਜਿਸ ਵਿੱਚ ਦੁਨੀਆਂ ਭਰ ਤੋ’ ਕਰੀਬ 2000 ਕਿਸਾਨ ਹਿੱਸਾ ਲੈਣ ਲਈ ਗਏ ਹੋਏ ਹਨ।
ਉਨ੍ਹਾਂ ਦੱਸਿਆ ਕਿ ਰਾਜ ਵਿੱਚ ਫੁੱਲਾਂ ਦੀ ਖੇਤੀ ਨੂੰ ਉਤਸਾਹਤ ਕਰਨ ਲਈ ਪੰਜਾਬ ਸਰਕਾਰ ਵਲੋ’ ਇੱਕ ਨਵੀ ਨੀਤੀ ਸ਼ੁਰੂ ਕੀਤੀ ਗਈ ਹੈ ਜਿਸ ਅਨੂਸਾਰ ਵੱਖ ਵੱਖ ਜਿਲਿਆਂ ਵਿੱਚ ਮਾਰਕੀਟ ਕਮੇਟੀਆਂ ਦੀਆਂ ਦੇ ਨੋਟੀਫਾਈ ਖੇਤਰਾਂ ਵਿੱਚ ਫੁੱਲਾਂ ਦੀ ਖੇਤੀ ਦੇ ਕੰਟਰੋਲ, ਖਰੀਦ, ਵਿਕਰੀ ਭੰਡਾਰਨ ਦੀਆਂ ਸਾਰੀਆਂ ਪ੍ਰਕ੍ਰਿਆਵਾਂ ਦੀ ਨਿਗਰਾਨੀ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਪੰਜਾਬ ਦੀ ਧਰਤੀ ਤੇ ਪੋਲੀ ਹਾਊਸ ਰਾਂਹੀ ਪੈਦਾ ਹੋਣ ਵਾਲੇ ਫੁੱਲਾਂ ਦੀ ਉੱਚ ਕਿਸਮ ਹੋਣ ਕਾਰਨ ਕਿਸਾਨਾਂ ਨੂੰ ਮੰਡੀ ਵਿੱਚ ਇਸ ਦਾ ਮੁੱਲ ਬਾਹਰੀ ਫੁੱਲਾਂ ਨਾਲੋ ਵੱਧ ਪ੍ਰਾਪਤ ਹੁੰਦਾ ਹੈ। ਉਨਾਂ ਉਮੀਦ ਪ੍ਰਗਟ ਕੀਤੀ ਕਿ ਪੋਲੈਡ ਗਏ ਕਿਸਾਨਾਂ ਵਲੋ’ ਉੱਚ ਤਕਨੀਕੀ ਫੁੱਲਾਂ ਦੀ ਖੇਤੀ ਸਬੰਧੀ ਜਾਣਕਾਰੀ ਹਾਸਲ ਕੀਤੀ ਜਾਵੇਗੀ।