ਖਾਲਿਸਤਾਨ ਦਾ ਸਮਰਥਨ ਕਰ ਰਹੀ ਹੈ ਕਾਂਗਰਸ : ਹਰਸਿਮਰਤ ਬਾਦਲ

Harsimrat-Kaurਚੰਡੀਗੜ੍ਹ : ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਦੋਸ਼ ਲਗਾਇਆ ਹੈ ਕਿ ਕਾਂਗਰਸ ਪਾਰਟੀ ਖਾਲਿਸਤਾਨ ਸਮਰਥਕਾਂ ਦਾ ਸਾਥ ਦੇ ਕੇ ਪੰਜਾਬ ਦਾ ਮਾਹੌਲ ਖਰਾਬ ਕਰ ਰਹੀ ਹੈ। ਦਿੱਲੀ ‘ਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਜਨਤਾ ਵਲੋਂ ਦੁਤਕਾਰੀ ਹੋਈ ਕਾਂਗਰਸ ਹੁਣ ਆਪਣੀ ਸਾਖ ਬਣਾਉਣ ਲਈ ਅਜਿਹੇ ਹੱਥਕੰਡੇ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਿਥੇ ਪੂਰੇ ਦੇਸ਼ ‘ਚ ਸ਼ਾਂਤੀ ਕਾਇਮ ਕਰਨ ਲਈ ਕੰਮ ਕਰ ਰਹੀ ਹੈ, ਉੱਥੇ ਕਾਂਗਰਸ ਪੂਰੇ ਦੇਸ਼ ਨੂੰ ਤੋੜਨ ਚ ਲੱਗੀ ਹੈ।
ਹਰਸਿਮਰਤ ਬਾਦਲ ਨੇ ਰਾਹੁਲ ਗਾਂਧੀ ‘ਤੇ ਅਪ੍ਰਤੱਖ ਤਰੀਕੇ ਨਾਲ ਟਿੱਪਣੀ ਕਰਦਿਆਂ ਕਿਹਾ ਕਿ ਪਿਛਲੇ ਦੋ ਮਹੀਨਿਆਂ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਲਗਾਤਾਰ ਹਮਲੇ ਕਰਨ ਵਾਲੇ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਸਿਆਸਤ ‘ਚ ਸ਼ਾਂਤ ਹੀ ਰਹਿਣ ਤਾਂ ਠੀਕ ਹੈ। ਉਨ੍ਹਾਂ ਰਾਹੁਲ ਗਾਂਧੀ ਦਾ ਨਾਂ ਲਏ ਬਿਨਾਂ ਕਿਹਾ ਕਿ ਵਿਰੋਧੀ ਧਿਰ ਨੂੰ ਹਾਰ ਦੇ ਬਾਵਜੂਦ ਸਿਆਸਤ ਚ ਸ਼ਾਂਤ ਰਹਿਣਾ ਸਿਖਣਾ ਚਾਹੀਦਾ ਹੈ।
ਹਰਸਿਮਰਤ ਬਾਦਲ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਦੇ ਵਿਕਾਸ ਪ੍ਰਾਜੈਕਟਾਂ ‘ਚ ਕਾਂਗਰਸ ਜਾਣ-ਬੁੱਝ ਕੇ ਸਵਾਲ ਖੜ੍ਹੇ ਕਰ ਰਹੀ ਹੈ, ਜਦਕਿ ਕੇਂਦਰ ਵਲੋਂ ਪੂਰੇ ਦੇਸ਼ ਚ ਵਿਕਾਸ ਕਰਵਾਇਆ ਜਾ ਰਿਹਾ ਹੈ।

LEAVE A REPLY