ਫਰਾਂਸ ਦੇ ਵਿਦੇਸ਼ ਮੰਤਰੀ ਵੱਲੋਂ ਨਰਿੰਦਰ ਮੋਦੀ ਨਾਲ ਮੁਲਾਕਾਤ

2ਨਵੀਂ ਦਿੱਲੀ : ਫਰਾਂਸ ਦੇ ਵਿਦੇਸ਼ ਮੰਤਰੀ ਲਾਰੈਂਟ ਫੈਬੀਅਸ ਨੇ ਅੱਜ ਨਵੀਂ ਦਿੱਲੀ ਵਿਖੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਪੈਰਿਸ ਵਿਚ ਹੋਏ ਅੱਤਵਾਦੀ ਹਮਲੇ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਫਰਾਂਸ ਦੇ ਵਿਦੇਸ਼ ਮੰਤਰੀ ਨੇ ਭਾਜਪਾ ਆਗੂ ਪ੍ਰਕਾਸ਼ ਜੇਵਡਕਰ ਨਾਲ ਵੀ ਮੁਲਾਕਾਤ ਕੀਤੀ।
ਜ਼ਿਕਰਯੋਗ ਹੈ ਕਿ ਬੀਤੀ 13 ਨਵੰਬਰ ਨੂੰ ਫਰਾਂਸ ਦੀ ਰਾਜਧਾਨੀ ਪੈਰਿਸ ਵਿਚ ਆਈ.ਐਸ ਦੇ ਅੱਤਵਾਦੀਆਂ ਨੇ ਅੱਤਵਾਦੀ ਹਮਲਾ ਕਰ ਦਿੱਤਾ ਸੀ, ਜਿਸ ਵਿਚ 130 ਤੋਂ ਜ਼ਿਆਦਾ ਲੋਕ ਮਾਰੇ ਗਏ ਸਨ ਅਤੇ ਕਈ ਹੋਰ ਜ਼ਖਮੀ ਹੋ ਗਏ ਸਨ।

LEAVE A REPLY