ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

9ਮੰਡੀ ਡੱਬਵਾਲੀ : ਸਥਾਨਕ ਗੁਰਦੁਆਰਾ ਕਲਗੀਧਰ ਸਿੰਘ ਸਭਾ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਉਕਤ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਨਗਰ ਦੇ ਵੱਖ-ਵੱਖ ਇਲਾਕਿਆਂ ‘ਚੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਆ ਕੇ ਸਮਾਪਤ ਹੋਇਆ ਨਗਰ ਕੀਰਤਨ ਵਿੱਚ ਸੰਗਤਾਂ ਵਾਹਿਗੁਰੂ ਦਾ ਜਾਪ ਰਹੀਆਂ ਸਨ। ਨਗਰ ਕੀਰਤਨ ਦੇ ਅੱਗੇ ਸਕੂਲੀ ਬੱਚੇ ਰਵਾਇਤੀ ਪੁਸ਼ਾਕਾਂ ਪਾ ਕੇ ਸੋਭਾ ਵਧਾ ਰਹੇ ਸਨ। ਸ਼ਹੀਦ ਬਾਬਾ ਦੀਪ ਸਿੰੰਘ ਗੱਤਕਾ ਅਖਾੜਾ ਦੇ ਨੌਜਵਾਨਾਂ ਨੇ ਆਪਣੀ ਕਲਾ ਦੇ ਜੌਹਰ ਦਿਖਾਏ। ਨਗਰ ਕੀਰਤਨ ‘ਚ ਪ੍ਰਸਿੱਧ ਪੰਥਕ ਪ੍ਰਚਾਰਕਾਂ ਨੇ ਗੁਰਬਾਣੀ ਅਤੇ ਸਿੱਖ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਨਗਰ ਕੀਰਤਨ ਦੇ ਸਵਾਗਤ ਲਈ ਸ਼ਰਧਾਲੂਆਂ ਨੇ ਥਾਂ-ਥਾਂ ਸਵਾਗਤੀ ਗੇਟ ਲਾਏ ਅਤੇ ਚਾਹ ਦੇ ਲੰਗਰ ਲਗਾਏ। ਗੁਰਦਆਰਾ ਪ੍ਰਬੰਧਕਾਂ ਅਨੁਸਾਰ ਪ੍ਰਕਾਸ਼ ਪੁਰਬ ਦੇ ਦਿਹਾੜੇ ਸਬੰਧੀ ਸੰਗਤਾਂ ਵੱਲੋਂ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ। ਪ੍ਰਕਾਸ਼ ਗੁਰਬ 25 ਨਵੰਬਰ ਨੂੰ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਮੌਕੇ ਧਾਰਮਿਕ ਦੀਵਾਨ ਸਜਾਏ ਜਾਣਗੇ ਅਤੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ।

LEAVE A REPLY