ਮਾਤਾ ਵੈਸ਼ਣੋ ਦੇਵੀ ‘ਚ ਵਾਪਰਿਆ ਵੱਡਾ ਹਾਦਸਾ, ਹੈਲੀਕਾਪਟਰ ਹੋਇਆ ਕ੍ਰੈਸ਼

1ਜੰਮੂ- ਜੰਮੂ-ਕਸ਼ਮੀਰ ਦੇ ਕਟੜਾ ‘ਚ ਮਾਤਾ ਵੈਸ਼ਣੋ ਦੇਵੀ ‘ਚ ਵੱਡਾ ਹਾਦਸਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜੰਮੂ ਦੇ ਕਟੜਾ ‘ਚ ਪਹਾੜੀ ਇਲਾਕੇ ‘ਚ ਸੋਮਵਾਰ ਯਾਨੀ ਕਿ ਅੱਜ ਇਕ ਹੈਲੀਕਾਪਟਰ ਕ੍ਰੈਸ਼ ਹੋ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਸਾਰੇ ਸ਼ਰਧਾਲੂ ਮਾਤਾ ਵੈਸ਼ਣੋ ਦੇਵੀ ਦੇ ਦਰਸ਼ਨਾਂ ਲਈ ਜਾ ਰਹੇ ਸਨ, ਤਾਂ ਸਾਂਝੀ ਛੱਤ ਕੋਲ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋ ਗਿਆ ਅਤੇ ਦੇਖਦੇ ਹੀ ਦੇਖਦੇ ਸੜ ਕੇ ਸੁਆਹ ਹੋ ਗਿਆ।  ਹੈਲੀਕਾਪਟਰ ਵਿਚ 6 ਲੋਕ ਸਵਾਰ ਹਨ। ਹੈਲੀਕਾਪਟਰ ਕ੍ਰੈਸ਼ ਹੋਣ ਕਾਰਨ ਇਸ ‘ਚ ਸਵਾਰ ਮਹਿਲਾ ਪਲਾਇਟ ਸਮੇਤ 6 ਸ਼ਰਧਾਲੂਆਂ ਦੀ ਮੌਤ ਹੋ ਗਈ। ਮਰਨ ਵਾਲੇ ਇਕ ਹੀ ਪਰਿਵਾਰ ਤੋਂ ਸਨ, ਇਸ ਦੀ ਪੁਸ਼ਟੀ ਅਜੇ ਨਹੀਂ ਹੋਈ ਹੈ। ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY