ਸਾਨੂੰ ਗੁਰੂ ਤੇਗ ਬਹਾਦੁਰ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ : ਰਾਸ਼ਟਰਪਤੀ

a parnab mukharjiਨਵੀਂ ਦਿੱਲੀ : ਰਾਸ਼ਟਰਪਤੀ ਸ਼੍ਰੀ ਪ੍ਰਣਬ ਮੁਖਰਜੀ ਨੇ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ ਸ਼ਹੀਦੀ ਦਿਵਸ ਦੀ ਪੂਰਵ ਸੰਧਿਆ ਉਤੇ ਆਪਣੇ ਸੁਨੇਹੇ ਵਿੱਚ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦੁਰ ਦੇ ਸ਼ਹੀਦੀ ਦਿਵਸ ਦੇ ਮੌਕੇ ਉਤੇ ਸਾਨੂੰ ਮਹਾਨ ਗੁਰੂ ਦੀਆਂ ਸਿੱਖਿਆਵਾਂ ਤੋਂ  ਪ੍ਰੇਰਣਾ ਲੈਣੀ ਚਾਹੀਦੀ ਹੈ ਅਤੇ ਉਨ੍ਹਾਂ ਦੀ ਮਹਾਨ ਵਿਰਾਸਤ ਉਤੇ ਚੱਲਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਸ਼੍ਰੀ ਗੁਰੂ ਤੇਗ ਬਹਾਦੁਰ ਜੀ ਨੇ ਸਾਰੀ ਮਨੁੱਖੀ ਜਾਤੀ ਦੀ ਏਕਤਾ, ਨਿਸਕਾਮ ਸੇਵਾ ਅਤੇ ਨੇਕੀ ਦਾ ਮਹੱਤਵ ਸਿਖਾਇਆ। ਉਨ੍ਹਾਂ ਦਾ ਦ੍ਰਿਸ਼ਟੀਕੋਣ ਜਾਤੀ, ਨਸਲ, ਧਰਮ ਅਤੇ ਲੈਂਗਕਿਤਾ ਤੋਂ ਵਧ ਕੇ ਸੀ। ਆਓ ਇਸ ਦਿਨ ਅਸੀਂ ਸ਼ਾਂਤੀ ਅਤੇ ਅਹਿੰਸਾ ਪ੍ਰਤੀ ਵਚਨਬੱਧਤਾ ਨੂੰ ਦੁਹਰਾਈਏ।

LEAVE A REPLY