ਕਾਂਗਰਸੀਆਂ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ

7ਪਟਿਆਲਾ : ਯੂਥ ਕਾਂਗਰਸ ਲੋਕ ਸਭਾ ਦੇ ਪ੍ਰਧਾਨ ਜਿੰਮੀ ਡਕਾਲਾ, ਯੂਥ ਕਾਂਗਰਸ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਸੰਦੀਪ ਮਲਹੋਤਰਾ ਅਤੇ ਯੂਥ ਕਾਂਗਰਸ ਪਟਿਆਲਾ ਦਿਹਾਤੀ ਦੇ ਪ੍ਰਧਾਨ ਤਾਰਾ ਦੱਤ ਦੀ ਅਗਵਾਈ ਹੇਠ ਸਥਾਨਕ ਅਨਾਰ ਦਾਨਾ ਚੌਕ ਵਿਖੇ ਕਾਂਗਰਸੀਆਂ ਦੇ ਇਕ ਵੱਡੇ ਹਜੂਮ ਨੇ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਫੂਕਦੇ ਹੋਏ ਨਾਅਰੇਬਾਜ਼ੀ ਕੀਤੀ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਜ਼ਿਲਾ ਪ੍ਰਧਾਨ ਪ੍ਰੇਮ ਕਿਸ਼ਨ ਪੁਰੀ, ਕੇ. ਕੇ. ਸ਼ਰਮਾ ਅਤੇ ਸੰਜੀਵ ਸ਼ਰਮਾ ਬਿੱਟੂ ਨੇ ਪਹੁੰਚ ਕੇ ਕੇਂਦਰ ਦੀ ਮੋਦੀ ਸਰਕਾਰ ਦਾ ਪਿੱਟ ਸਿਆਪਾ ਕੀਤਾ। ਇਸ ਮੌਕੇ ਕੇ. ਕੇ. ਸ਼ਰਮਾ ਅਤੇ ਹੋਰ ਕਾਂਗਰਸੀਆਂ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਇਕ ਸਾਜਿਸ਼ ਦੇ ਅਧੀਨ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਵਿਦੇਸ਼ੀ ਖਾਤਿਆਂ ਦੇ ਮੁੱਦੇ ‘ਤੇ ਉਨ੍ਹਾਂ ਦਾ ਅਕਸ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿਉਂਕਿ ਪ੍ਰਨੀਤ ਕੌਰ ਅਤੇ ਕੈ. ਅਮਰਿੰਦਰ ਸਿੰਘ ਪਹਿਲਾਂ ਵੀ ਕਈ ਵਾਰ ਬਿਆਨ ਜਾਰੀ ਕਰਕੇ ਇਨ੍ਹਾਂ ਖਬਰਾਂ ਦਾ ਖੰਡਨ ਕਰ ਚੁੱਕੇ ਹਨ ਕਿ ਉਨ੍ਹਾਂ ਦਾ ਕਿਸੇ ਵੀ ਵਿਦੇਸ਼ੀ ਦੇਸ਼ ਵਿਚ ਕੋਈ ਵੀ ਬੈਂਕ ਖਾਤਾ ਨਹੀਂ ਹੈ ਪਰ ਕੇਂਦਰ ਦੀ ਮੋਦੀ ਸਰਕਾਰ ਵਲੋਂ ਸਮੇਂ-ਸਮੇਂ ‘ਤੇ ਇਨ੍ਹਾਂ ਦੇ ਪਰਿਵਾਰ ਦਾ ਅਕਸ ਖਰਾਬ ਕੀਤਾ ਜਾ ਰਿਹਾ ਹੈ ਜੋ ਕਿ ਬਹੁਤ ਹੀ ਨਿੰਦਣਯੋਗ ਗੱਲ ਹੈ ਕਿਉਂਕਿ ਪ੍ਰਨੀਤ ਕੌਰ ਨੇ 5 ਸਾਲ ਵਿਦੇਸ਼ ਮੰਤਰੀ ਦੇ ਤੌਰ ‘ਤੇ ਇਕ ਸਾਫ ਅਤੇ ਇਮਾਨਦਾਰੀ ਨਾਲ ਆਪਣਾ ਫਰਜ਼ ਨਿਭਾਇਆ ਅਤੇ ਹੁਣ ਵੀ ਉਹ ਵਿਧਾਇਕ ਦੇ ਤੌਰ ‘ਤੇ ਆਪਣੇ ਹਲਕੇ ਵਿਚ ਪੂਰੀ ਮਿਹਨਤ ਅਤੇ ਲਗਨ ਨਾਲ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾ ਰਹੇ ਹਨ। ਇਸ ਮੌਕੇ ਪੀ. ਕੇ. ਪੁਰੀ, ਕੇ. ਕੇ. ਸ਼ਰਮਾ, ਸੰਜੀਵ ਸ਼ਰਮਾ ਬਿੱਟੂ, ਕੇ. ਕੇ. ਮਲਹੋਤਰਾ, ਅਨਿਲ ਮੰਗਲਾ, ਰਾਜੇਸ਼ ਮੰਡੋਰਾ, ਮਹੇਸ਼ ਸ਼ਰਮਾ ਪਿੰਕੀ, ਕ੍ਰਿਸ਼ਨ ਚੰਦ ਬੁੱਧੂ, ਬਲਵਿੰਦਰ ਸਿੰਘ ਬਿੱਲੂ ਬੇਦੀ, ਅਸ਼ਵਨੀ ਕਪੂਰ ਮਿੱਕੀ, ਅਤੁਲ ਜੋਸ਼ੀ, ਵਿਜੇ ਕੁਮਾਰ ਕੂਕਾ, ਕਰਨ ਗੌੜ, ਅਨੁਜ ਖੋਸਲਾ, ਜਸਵਿੰਦਰ ਜੁਲਕਾ, ਸੋਨੂੰ ਸੰਗਰ, ਸੁਰਜੀਤ ਸਿੰਘ ਠੇਕੇਦਾਰ, ਸੰਜੀਵ ਸ਼ਰਮਾ ਕਾਲੂ, ਜਸਪਾਲ ਰਾਜ ਜਿੰਦਲ, ਹਨੀ ਵੜੈਚ, ਭੁਪਿੰਦਰ ਸਿੰਘ, ਦਵਿੰਦਰਪਾਲ ਸਿੰਘ, ਰਣਵੀਰ ਸਿੰਘ ਕਾਟੀ, ਹਰੀਸ਼ ਕਪੂਰ, ਡਾ. ਕੈਲਾਸ਼ ਗਰੋਵਰ, ਮੋਹਨ ਸ਼ਰਮਾ, ਗੋਪੀ ਰੰਗੀਲਾ, ਅਸ਼ਵਨੀ ਜੈਨ, ਓਮ ਪ੍ਰਕਾਸ਼, ਰੋਹਿਤ ਗੁਪਤਾ, ਵਿਸ਼ਾਲ ਡਾਲੀਆ, ਅਸ਼ੋਕ ਕੁਮਾਰ ਗਰਗ, ਵਿਜੇ ਕਨੌਜੀਆ, ਸ਼ੇਰ ਖਾਨ, ਸਿਕੰਦਰ, ਨਾਨਕ ਚੰਦ ਕਨੌਜੀਆ, ਪਿੰਕੀ ਖੋਸਲਾ ਅਤੇ ਜਸਵਿੰਦਰ ਜੁਲਕਾ ਮੀਡੀਆ ਇੰਚਾਰਜ ਆਦਿ ਕਾਂਗਰਸੀ ਅਹੁਦੇਦਾਰ ਤੇ ਇਲਾਕਾ ਨਿਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ।

LEAVE A REPLY