ਅੰਬਿਕਾ ਸੋਨੀ ਨੂੰ ਪ੍ਰਚਾਰ ਕਮੇਟੀ ਦਾ ਇੰਚਾਰਜ ਬਣਾਇਆ
ਨਵੀਂ ਦਿੱਲੀ : ਕਾਂਗਰਸ ਦੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਆਲਾ ਕਮਾਨ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਾ ਦਿੱਤਾ ਹੈ। ਪ੍ਰਤਾਪ ਸਿੰਘ ਬਾਜਵਾ ਦੇ ਅਸਤੀਫ਼ੇ ਤੋਂ ਬਾਅਦ ਅਗਲੇ ਹੀ ਦਿਨ ਕੌਮੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕੈਪਟਨ ਅਮਰਿੰਦਰ ਸਿੰਘ ਦੇ ਹੱਥ ਪੰਜਾਬ ਦੀ ਕਮਾਨ ਦੁਬਾਰਾ ਸੌਂਪ ਦਿੱਤੀ ਹੈ।
ਫੇਰਲਬਦਲ ਕਰਦਿਆਂ ਕਾਂਗਰਸ ਹਾਈਮਮਾਂਡ ਨੇ ਪੰਜਾਬ ਵਿਧਾਨ ਸਭਾ ਚੋਣਾਂ 2017 ਲਈ ਅੰਬਿਕਾ ਸੋਨੀ ਨੂੰ ਪਾਰਟੀ ਦੀ ਪ੍ਰਚਾਰਕ ਕਮੇਟੀ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਸਾਧੂ ਸਿੰਘ ਧਰਮਸੋਤ ਨੂੰ ਪ੍ਰਚਾਰ ਕਮੇਟੀ ਦਾ ਉਪ ਚੇਅਰਮੈਨ ਬਣਾਇਆ ਗਿਆ ਹੈ। ਲਾਲ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ। ਰਵਨੀਤ ਬਿੱਟੂ ਨੂੰ ਪ੍ਰਚਾਰ ਕਮੇਟੀ ਦਾ ਕਨਵੀਨਰ ਬਣਾਇਆ ਗਿਆ ਹੈ।