ਰਵੀਕਰਨ ਸਿੰਘ ਕਾਹਲੋਂ ਯੂਥ ਅਕਾਲੀ ਦਲ ਦੇ ਮਾਝਾ ਜੋਨ ਦੇ ਪ੍ਰਧਾਨ ਨਿਯੁਕਤ

5ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅਹਿਮ ਐਲਾਨ ਕਰਦੇ ਹੋਏ ਯੂਥ ਅਕਾਲੀ ਦਲ ਦੇ ਮਿਹਨਤੀ ਅਤੇ ਨੌਜਵਾਨ ਆਗੂ ਸ. ਰਵੀਕਰਨ ਸਿੰਘ ਕਾਹਲੋਂ ਨੂੰ ਯੂਥ ਅਕਾਲੀ ਦਲ ਦੇ ਮਾਝਾ ਜੋਨ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸਕੱਤਰ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸ. ਰਵੀਕਰਨ ਸਿੰਘ ਕਾਹਲੋਂ ਪੰਜਾਬ ਸਟੇਟ ਟਿਊਬਵੈਲ ਕਾਰਪੋਰੇਸ਼ਨ ਦੇ ਮੌਜੂਦਾ ਚੇਅਰਮੈਨ ਵੀ ਹਨ। ਸ. ਰਵੀਕਰਨ ਸਿੰਘ ਕਾਹਲੋਂ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ. ਨਿਰਮਲ ਕਾਹਲੋਂ ਦੇ ਸਪੁੱਤਰ ਹਨ।

LEAVE A REPLY