ਲੁਧਿਆਣਾ : ਲੁਧਿਆਣਾ ਦੇ ਸ਼ੇਰਪੁਰ ਇਲਾਕੇ ਵਿਚ ਅੱਜ ਇਕ ਗੈਸ ਸਿਲੰਡਰ ਫਟਣ ਕਰਕੇ ਤਿੰਨ ਬੱਚੇ ਜਿਉਂਦੇ ਸੜ ਗਏ, ਜਦੋਂ ਕਿ ਇਕ ਜ਼ਖ਼ਮੀ ਹੋ ਗਿਆ। ਜ਼ਖ਼ਮੀ ਬੱਚੇ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਗੈਸ ਸਿਲੰਡਰ ਦੀ ਪਾਈਪ ਲੀਕ ਹੋਣ ਤੋਂ ਬਾਅਦ ਵਾਪਰਿਆ। ਅੱਗ ਲੱਗਣ ਤੋਂ ਬਾਅਦ ਘਰ ਦਾ ਵੀ ਕਾਫੀ ਨੁਕਸਾਨ ਹੋਇਆ। ਇਸ ਦੌਰਾਨ ਪੁਲਿਸ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।