ਨਕੋਦਰ ਦੀ ਸਦਭਾਵਨਾ ਰੈਲੀ ਇਤਿਹਾਸਕ ਹੋਵੇਗੀ : ਠੰਡਲ

3ਹੁਸ਼ਿਆਰਪੁਰ:  ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ 4 ਦਸੰਬਰ ਨੂੰ ਨਕੋਦਰ ਵਿਖੇ ਰੱਖੀ ਗਈ ਸਦਭਾਵਨਾ ਰੈਲੀ ਇਤਿਹਾਸਕ ਹੋਵੇਗੀ। ਰੈਲੀ ਵਿੱਚ ਜ਼ਿਲ੍ਹਾ ਸ਼੍ਰੋਮਣੀ ਅਕਾਲੀ ਦਲ (ਬ) ਦੀਆਂ ਤਮਾਮ ਜੱਥੇਬੰਦੀਆਂ ਤੋਂ ਇਲਾਵਾ ਜ਼ਿਲ੍ਹੇ ਦੇ ਹਰ ਪਿੰਡ ਵਿੱਚੋਂ ਭਾਰੀ ਸੰਖਿਆ ਵਿੱਚ ਵਰਕਰ ਰੈਲੀ ਵਿੱਚ ਸ਼ਾਮਲ ਹੋਣਗੇ। ਜੇਲ੍ਹਾਂ, ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਮੰਤਰੀ ਪੰਜਾਬ ਸੋਹਨ ਸਿੰਘ ਠੰਡਲ ਨੇ ਜਿਲ੍ਹਾ ਪ੍ਰੀਸ਼ਦ ਦੀ ਗਰਾਉਂਡ ਵਿਖੇ ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ ਪਰਮਜੀਤ ਸਿੰਘ ਪੰਜੌੜ ਦੀ ਪ੍ਰਧਾਨਗੀ ਹੇਠ ਹੋਈ ਸ੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦੀ ਬੈਠਕ ਨੂੰ ਸੰਬੋਧਨ ਕਰਦੇ ਹੋਏ ਇਹ ਗੱਲ ਆਖੀ। ਰੈਲੀ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦੇ ਹੋਏ ਸ੍ਰ: ਸੋਹਨ ਸਿੰਘ ਠੰਡਲ ਨੇ ਕਿਹਾ ਕਿ ਪਿਛਲੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਬੇ-ਅਦਬੀਆਂ ਵਿੱਚ ਸ਼ਰਾਰਤੀ ਅਨਸਰਾਂ ਦਾ ਹੱਥ ਹੈ। ਇਹ ਸਮਾਜ ਵਿਰੋਧੀ ਤਾਕਤਾਂ ਆਪਣੇ ਨਿਜੀ ਫਾਇਦੇ ਦੇ ਲਈ ਰਾਜ ਦੇ ਮਾਹੌਲ ਤੇ ਭਾਈਚਾਰੇ ਨੂੰ ਖਰਾਬ ਕਰਨ ਲਈ ਕੌਜੀਆਂ ਸਾਜਿਸ਼ਾਂ ਰਚ ਰਹੀਆਂ ਹਨ, ਇਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ, ਉਹ ਘੱਟ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਵਿੱਚ ਆਪਸੀ ਭਾਈਚਾਰਾ ਤੇ ਸਦਭਾਵਨਾ ਵਧਾਉਣ ਲਈ ਬਠਿੰਡਾ ਅਤੇ ਮੋਗਾ ਵਿਖੇ ਹੋਈਆਂ ਰੈਲੀਆਂ ਵਿੱਚ ਲੱਖਾਂ ਦੀ ਸੰਖਿਆ ਵਿੱਚ ਸ਼ਾਮਲ ਹੋਏ ਅਕਾਲੀ-ਭਾਜਪਾ ਵਰਕਰਾਂ ਨੇ ਕਾਂਗਰਸ ਅਤੇ ਵਿਰੋਧੀ ਪਾਰਟੀਆਂ ਦੀ ਨੀਂਦ ਉੜਾ ਦਿੱਤੀ ਹੈ। ਨਕੋਦਰ ਦੀ ਇਸ ਰੈਲੀ ਵਿੱਚ ਵੀ ਰਿਕਾਰਡ ਤੋੜ ਇਕੱਠ ਕਰਕੇ ਇੱਕ ਵਾਰ ਫ਼ਿਰ ਸਾਬਤ ਹੋ ਜਾਵੇਗਾ ਕਿ ਆਉਣ ਵਾਲੇ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਜਿੱਤ ਪੱਕੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਸਾਰੇ ਵਰਗਾਂ ਦੇ ਲੋਕਾਂ ਦੇ ਲਈ ਸਰਕਾਰੀ ਸਕੀਮਾਂ ਲਾਗੂ ਕੀਤੀਆਂ ਹਨ।  ਲੋਕਾਂ ਨੂੰ ਜਾਗਰੂਕ ਹੋ ਕੇ ਇਨ੍ਹਾਂ ਸਾਰੀਆਂ ਸਰਕਾਰੀ ਸਕੀਮਾਂ ਦਾ ਲਾਹਾ ਲੈਣਾ ਚਾਹੀਦਾ ਹੈ।  ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਹੋ ਕੇ ਜ਼ਰੂਰਤਮੰਦ ਲੋਕਾਂ ਦੇ ਕੰਮ ਆਪ ਕਰਾਉਣ ਤਾਂ ਜੋ ਸਮੇਂ ਸਿਰ ਲੋਕਾਂ ਨੂੰ ਸਕੀਮਾਂ ਦਾ ਲਾਭ ਮਿਲ ਸਕੇ। ਉਨ੍ਹਾਂ ਨੇ ਕਿਹਾ ਕਿ ਖੁਰਾਲਗੜ੍ਹ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਯਾਦਗਾਰ ਸਬੰਧੀ ਸਮਾਰਕ ਦਾ ਨੀਂਹ ਪੱਥਰ ਇਸ  ਮਹੀਨੇ ਦੇ ਅੰਦਰ-ਅੰਦਰ ਰੱਖ ਦਿੱਤਾ ਜਾਵੇਗਾ। ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਮੌਕੇ ‘ਤੇ ਸਰਕਲ ਪ੍ਰਧਾਨ ਗੜ੍ਹਦੀਵਾਲਾ ਤੇ ਕੌਮੀ ਮੀਤ ਪ੍ਰਧਾਨ ਯੂਥ ਅਕਾਲੀ ਦਲ ਕੁਲਦੀਪ ਸਿੰਘ ਗੌਂਦਪੁਰ, ਮੀਤ ਪ੍ਰਧਾਨ ਜਰਨੈਲ ਸਿੰਘ ਬੱਡੋਂ, ਜਨਰਲ ਸਕੱਤਰ ਹਰਮੇਲ ਸਿੰਘ ਕੋਟਲਾ, ਭਗਤ ਸਿੰਘ ਢੋਡਰਪੁਰ, ਸਰਕਲ ਪ੍ਰਧਾਨ ਪਵਿੱਤਰ ਸਿੰਘ, ਜਨਰਲ ਸਕੱਤਰ ਗੁਰਮੇਲ ਸਿੰਘ ਬਸਿਆਲ, ਪ੍ਰੇਮ ਕੁਮਾਰ ਲਹਿਲੀਕਲਾਂ, ਸੀਨੀਅਰ ਮੀਤ ਪ੍ਰਧਾਨ ਹੰਸ ਰਾਜ, ਸਰਕਲ ਪ੍ਰਧਾਨ ਝੰਜੋਵਾਲ ਨੰਦਨ ਸਿੰਘ, ਸਰਕਲ ਪ੍ਰਧਾਨ ਘਾਲੋਵਾਲ ਤੇਜਾ ਸਿੰਘ, ਸਰਕਲ ਪ੍ਰਧਾਨ ਮੁਕੇਰੀਆਂ ਬਲਬੀਰ ਸਿੰਘ, ਸਰਕਲ ਪ੍ਰਧਾਨ ਖਨੌੜਾ ਕੇਵਲ ਸਿੰਘ, ਜਥੇਬੰਦਕ ਸਕੱਤਰ ਉੜਮੁੜ ਗਗਨ ਭੱਟੀ, ਕਾਰਜਕਾਰੀ ਮੈਂਬਰ ਉੜਮੁੜ ਹਰਬੰਸ ਸਿੰਘ, ਜਨਰਲ ਸਕੱਤਰ ਮਰੂਲਾ ਵਾਸਦੇਵ, ਜਨਰਲ ਸਕੱਤਰ ਮੋਨਾਕਲਾਂ ਸੋਹਨ ਸਿੰਘ, ਜਥੇਬੰਦਕ ਸਕੱਤਰ ਦਲਜੀਤ ਸਿੰਘ ਅਤੇ ਕਾਰਜਕਾਰੀ ਮੈਂਬਰ ਬੰਬੇਲੀ ਮਹਿੰਦਰ ਸਿਘ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ।

LEAVE A REPLY