ਪੈਰਿਸ ਵਿਖੇ ਨਰਿੰਦਰ ਮੋਦੀ ਅਤੇ ਨਵਾਜ਼ ਸ਼ਰੀਫ ਵਿਚਾਲੇ ਮੁਲਾਕਾਤ

4ਪੈਰਿਸ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨਾਲ ਪੈਰਿਸ ਵਿਖੇ ਮੁਲਾਕਾਤ ਕੀਤੀ। ਦੋਨਾਂ ਨੇਤਾਵਾਂ ਨੇ ਕੁਝ ਦੇਰ ਤੱਕ ਗੱਲਬਾਤ ਵੀ ਕੀਤੀ। ਜ਼ਿਕਰਯੋਗ ਹੈ ਕਿ ਦੋਵੇਂ ਨੇਤਾ ਜਲਵਾਯੂ ਪਰਿਵਰਤਨ ‘ਤੇ ਸਿਖਰ ਸੰਮੇਲਨ ਵਿਚ ਸ਼ਾਮਿਲ ਹੋਣ ਲਈ ਫਰਾਂਸ ਦੀ ਰਾਜਧਾਨੀ ਪੈਰਿਸ ਵਿਚ ਪਹੁੰਚੇ ਹੋਏ ਹਨ।
ਸ੍ਰੀ ਨਰਿੰਦਰ ਮੋਦੀ ਨੇ ਪੈਰਿਸ ਵਿਚ ਨਵਾਜ਼ ਸ਼ਰੀਫ ਤੋਂ ਇਲਾਵਾ ਸ੍ਰੀਲੰਕਾਈ ਰਾਸ਼ਟਰਪਤੀ, ਵਰਲਡ ਬੈਂਕ ਦੇ ਚੇਅਰਮੈਨ, ਬੋਲੀਵੀਆ ਦੇ ਰਾਸ਼ਟਰਪਤੀ ਅਤੇ ਫਰਾਂਸ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ। ਪੈਰਿਸ ਵਿਖੇ ਪ੍ਰਧਾਨ ਮੰਤਰੀ ਦੀ ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਨਾਲ ਵੀ ਮੁਲਾਕਾਤ ਹੋਵੇਗੀ।

LEAVE A REPLY