ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਦੇ ਦਰਜਾ ਚਾਰ ਮੁਲਾਜ਼ਮਾਂ ਲਈ ਕਣਕ/ਫੈਸਟੀਵਲ ਲੋਨ ਲੈਣ ਦੀ ਪ੍ਰਕਿਰਿਆ ਨੂੰ ਆਨ ਲਾਈਨ ਕਰ ਦਿੱਤਾ ਹੈ।
ਪੰਜਾਬ ਸਰਕਾਰ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵਲੋਂ ਸੂਬੇ ਦੇ ਦਰਜਾ ਚਾਰ ਮੁਲਾਜ਼ਮਾਂ ਨੂੰ ਦਿੱਤੇ ਜਾਂਦੇ ਕਣਕ/ਫੈਸਟੀਵਲ ਲੋਨ ਦੇਣ ਦੀ ਪ੍ਰਕਿਰਿਆ ਨੂੰ ਆਲ ਲਾਈਨ ਕਰ ਦਿੱਤਾ ਗਿਆ ਹੈ ਅਤੇ ਭਵਿੱਖ ‘ਚ ਸਬੰਧਤ ਮੁਲਾਜ਼ਮ ਲੋਨ/ਐਡਵਾਂਸ ਲੈਣ ਲਈ ਸਿਰਫ ਆਨ ਲਾਈਨ ਹੀ ਅਪਲਾਈ ਕਰ ਸਕਣਗੇ।
ਬੁਲਾਰੇ ਅਨੁਸਾਰ ਸਰਕਾਰ ਨੇ ਇਸ ਪ੍ਰਕਿਰਿਆ ਨੂੰ ਲਾਗੂ ਕਰਨ ਅਤੇ ਜ਼ਰੂਰੀ ਕਦਮ ਚੁੱਕਣ ਲਈ ਟੀ.ਸੀ.ਐਸ. (ਟਾਟਾ ਕੰਸਲਟੈਂਸੀ ਸਰਵਿਸ) ਨੂੰ ਨਿਰਦੇਸ਼ ਦੇ ਦਿੱਤੇ ਗਏ ਹਨ।