ਅੰਮ੍ਰਿਤਸਰ : ਆਮ ਆਦਮੀ ਪਾਰਟੀ ਨੇ ਭਾਰਤੀ ਜਨਤਾ ਪਾਰਟੀ ਦੇ ਨੇਤਾ ਨਵਜੋਤ ਸਿੰਘ ਸਿੱਦੂ ਦੇ ‘ਆਪ’ ‘ਚ ਸ਼ਾਮਲ ਹੋਣ ਦੀਆਂ ਅਫਵਾਹਾਂ ‘ਤੇ ਰੋਕ ਲਗਾਉਂਦੇ ਹੋਏ ਸਾਫ ਕਰ ਦਿੱਤਾ ਹੈ ਕਿ ਸਿੱਧੂ ‘ਆਪ’ ‘ਚ ਸ਼ਾਮਲ ਨਹੀਂ ਹੋ ਰਹੇ। ਪਾਰਟੀ ਦੇ ਸੀਨੀਅਰ ਨੇਤਾ ਸੰਜੇ ਸਿੰਘ ਦਾ ਕਹਿਣਾ ਹੈ ਕਿ ਵਿਰੋਧੀ ਪੱਖ ਵਲੋਂ ਅਜਿਹੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ।
ਅੰਮ੍ਰਿਤਸਰ ‘ਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੰਜੇ ਸਿੰਘ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ 2017 ਨੂੰ ਲੈ ਕੇ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਪੰਜਾਬ ‘ਚ ਰੈਲੀਆਂ ਕਰਨ ਜਾ ਰਹੇ ਹਨ। ਸੰਜੇ ਮੁਤਾਬਕ ਕੇਜਰੀਵਾਲ ਦਾ ਸੰਭਾਵਿਤ ਦੌਰਾ ਜਨਵਰੀ-ਮਾਰਚ ਤੋਂ ਸ਼ੁਰੂ ਹੋ ਜਾਵੇਗਾ, ਜਿਸ ਦੌਰਾਨ ਨਸ਼ਾਖੋਰੀ ਨੂੰ ਲੈ ਕੇ ਪਾਰਟੀ ਵਲੋਂ ਪੈਦਲ ਯਾਤਰਾ ਵੀ ਕਰਵਾਈ ਜਾਵੇਗੀ।
ਦੂਜੇ ਪਾਸੇ ਸੂਬੇ ‘ਚ ਅਕਾਲੀ ਦਲ ਵਲੋਂ ਕਰਵਾਈਆਂ ਜਾ ਰਹੀਆਂ ਸਦਭਾਵਨਾ ਰੈਲੀਆਂ ਬਾਰੇ ਸੰਜੇ ਸਿੰਘ ਨੇ ਕਿਹਾ ਕਿ ਅਕਾਲੀਆਂ ਨੂੰ ਸਦਭਾਵਨਾ ਦੀ ਜਗ੍ਹਾ ਦੁਰਭਾਵਨਾ ਰੈਲੀਆਂ ਕਰਵਾਉਣੀਆਂ ਚਾਹੀਦੀਆਂ ਹਨ ਕਿਉਂਕਿ ਇਹ ਸਰਕਾਰ ਨੌਜਵਾਨਾਂ ‘ਤੇ ਦੁਰਭਾਵਨਾ ਦੇ ਨਾਲ ਪਰਚੇ ਪੁਆ ਕੇ ਗੋਲੀਆਂ ਚਲਵਾਉਂਦੀ ਹੈ।