4ਨਵੀਂ ਦਿੱਲੀ : ਬੀਤੇ ਦਿਨੀਂ ਕੌਮਾਂਤਰੀ ਕ੍ਰਿਕਟ ਨੂੰ ਅਲਵਿਦਾ ਆਖ ਚੁੱਕੇ ਵਿਸਫੋਟਕ ਬੱਲੇਬਾਜ਼ ਵਰਿੰਦਰ ਸਹਿਵਾਗ ਨੂੰ ਅੱਜ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ) ਨੇ ਦਿੱਲੀ ਦੇ ਫਿਰੋਜਸ਼ਾਹ ਕੋਟਲਾ ਮੈਦਾਨ ‘ਤੇ ਸਨਮਾਨਿਤ ਕੀਤਾ। ਇਸ ਮੌਕੇ ਸਹਿਵਾਗ ਨਾਲ ਉਨ੍ਹਾਂ ਦਾ ਪਰਿਵਾਰ ਵੀ ਮੌਜੂਦ ਸੀ।
ਜ਼ਿਕਰਯੋਗ ਹੈ ਕਿ ਦਿੱਲੀ ਦੇ ਇਸ ਮੈਦਾਨ ‘ਤੇ ਅੱਜ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਚੌਥਾ ਟੈਸਟ ਮੈਚ ਸ਼ੁਰੂ ਹੋ ਗਿਆ। ਟੌਸ ਹੋਣ ਤੋਂ ਬਾਅਦ ਵਰਿੰਦਰ ਸਹਿਵਾਗ ਨੂੰ ਸਨਮਾਨਿਤ ਕੀਤਾ ਗਿਆ। ਇਹ ਵੀ ਦੱਸਣਯੋਗ ਹੈ ਕਿ ਬੀਤੇ 20 ਅਕਤੂਬਰ ਨੂੰ ਆਪਣੇ ਜਨਮ ਦਿਨ ਵਾਲੇ ਦਿਨ ਵਰਿੰਦਰ ਸਹਿਵਾਗ ਨੇ ਕ੍ਰਿਕਟ ਨੂੰ ਅਲਵਿਦਾ ਆਖ ਦਿੱਤੀ ਸੀ। ਲੰਬੇ ਸਮੇਂ ਤੱਕ ਭਾਰਤੀ ਕ੍ਰਿਕਟ ਟੀਮ ਤੋਂ ਦੂਰ ਰਹੇ ਸਹਿਵਾਗ ਦੀ ਇਹ ਇੱਛਾ ਸੀ ਕਿ ਉਹ ਖੇਡਦਾ ਹੋਇਆ ਕ੍ਰਿਕਟ ਤੋਂ ਸੰਨਿਆਸ ਲਵੇ, ਪਰ ਅਜਿਹਾ ਨਾ ਹੋ ਸਕਿਆ।
ਇਸ ਤੋਂ ਪਹਿਲਾਂ ਦਿੱਲੀ ਦਾ ਫਿਰੋਜਸ਼ਾਹ ਕੋਟਲਾ ਮੈਦਾਨ ਵੀਰੂ ਦੇ ਰੰਗ ਵਿਚ ਰੰਗਿਆ ਹੋਇਆ ਨਜ਼ਰ ਆਇਆ। ਸਟੇਡੀਅਮ ਵਿਚ ‘ਵੀਰੂ 319 ਐਂਡ ਥੈਂਕ ਯੂ’ ਦਾ ਬੋਰਡ ਲਾਇਆ ਗਿਆ।

LEAVE A REPLY