ਚੰਡੀਗੜ੍ਹ : ਪਸ਼ੂ ਧੰਨ ਦਾ ਪੰਜਾਬ ਦੀ ਆਰÎਥਿਕਤਾ ਵਿੱਚ ਬਹੁਤ ਵੱਡਾ ਯੋਗਦਾਨ ਹੈ ਅਤੇ ਚੰਗੀ ਨਸਲ ਦੇ ਪਸ਼ੂਧੰਨ ਨੂੰ ਨਗਦ ਇਨਾਮਾਂ ਨਾਲ ਨਿਵਾਜਨ ਵਾਲੇ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਪਸ਼ੂਧਨ ਅਤੇ ਦੁੱਧ ਚੁਆਈ ਮੁਕਾਬਲੇ ਸੂਬੇ ਦੇ ਪਸ਼ੂ ਪਾਲਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਪਸ਼ੂਪਾਲਕ ਹੁੰਮਹੁੰਮਾ ਕੇ ਇੰਨ੍ਹਾਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸ਼ਿਰਕਤ ਕਰ ਰਹੇ ਹਨ। ਇਸੇ ਲੜੀ ਤਹਿਤ ਅੱਜ ਐਸ.ਏ.ਐਸ. ਨਗਰ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿਚ ਦੋ ਦਿਨਾਂ ਪਸ਼ੂ ਮੇਲਿਆਂ ਦਾ ਆਗਾਜ ਹੋਇਆ।
ਐਸ.ਏ.ਐਸ. ਨਗਰ ਵਿਚ ਇਤਿਹਾਸਕ ਪਿੰਡ ਚੱਪੜਚਿੜੀ ਵਿਖੇ ਦੋ-ਰੋਜ਼ਾਂ ਜ਼ਿਲ੍ਹਾ ਪੱਧਰੀ ਪਸ਼ੂ ਧੰਨ ਮੇਲੇ ਦਾ ਉਦਘਾਟਨ ਮੁੱਖ ਸੰਸਦੀ ਸਕੱਤਰ ਉਦਯੋਗ ਤੇ ਵਣਜ ਵਿਭਾਗ ਪੰਜਾਬ ਸ੍ਰੀ ਐਨ.ਕੇ ਸ਼ਰਮਾ ਨੇ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਇੰਨ੍ਹਾਂ ਮੁਕਾਬਲਿਆਂ ਦਾ ਮੁੱਖ ਮੰਤਵ ਰਾਜ ਵਿੱਚ ਕਿਸਾਨਾਂ ਨੂੰ ਪਸ਼ੂ ਧੰਨ ਦੇ ਨਾਲ-ਨਾਲ ਖੇਤੀਬਾੜੀ ਸਹਾਇਕ ਧੰਦਿਆਂ ਲਈ ਪ੍ਰੇਰਿਤ ਕਰਨਾ ਹੈ । ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀਆਂ ਰਿਵਾਇਤੀ ਫਸਲਾਂ ਦੀ ਬਜਾਏ ਖੇਤੀਬਾੜੀ ਨਾਲ ਸਬੰਧਤ ਸਹਾਇਕ ਧੰਦੇ ਅਤੇ ਫਸਲੀ ਵਿਭਿੰਨਤਾ ਅਪਣਾਉਣੀ ਪਵੇਗੀ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਡੇਅਰੀ ਤੇ ਹੋਰ ਖੇਤੀਬਾੜੀ ਸਹਾਇਕ ਧੰਦਿਆਂ ਨੂੰ ਉਭਾਰਨ ਲਈ ਵੱਡੀ ਪੱਧਰ ਤੇ ਲਾਹੇਵੰਦ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ । ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਸ਼ੂ ਧੰਨ ਮੇਲਿਆਂ ਵਿੱਚ ਪੁੱਜ ਕੇ ਇਨ੍ਹਾਂ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ ਕਿਉਂਕਿ ਇਨ੍ਹਾਂ ਮੇਲਿਆਂ ਵਿੱਚ ਜਿਥੇ ਵÎਧੀਆ ਨਸਲ ਦੇ ਪਸ਼ੂ ਵੇਖਣ ਨੂੰ ਮਿਲਦੇ ਹਨ ਉਥੇ ਮੁਕਾਬਲੇ ਦੀ ਭਾਵਨਾ ਵੀ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਵਿੱਚ ਉਦਯੋਗਿਕ ਕਾਂਤੀ ਲਿਆਉਣ ਲਈ ਪੁਰੀ ਤਰ੍ਹਾਂ ਵਚਨਬੱਧ ਹੈ ਜਿਸ ਨਾਲ ਰਾਜ ਦੀ ਆਰਥਿਕਤਾ ਮਜਬੂਤ ਹੋਣ ਦੇ ਨਾਲ-ਨਾਲ ਰੋਜਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ। ਉਨ੍ਹਾਂ ਦੱਸਿਆ ਕਿ ਵਿਸ਼ਵ ਪ੍ਰਸਿੱਧ ਆਈ.ਟੀ.ਸੀ ਕੰਪਨੀ ਵੱਲੋਂ ਕਪੂਰਥਲਾ ਵਿਖੇ 1400 ਕਰੋੜ ਰੁਪਏ ਦੀ ਲਾਗਤ ਨਾਲ ਫੂਡ ਪ੍ਰੋਸੈਸਿੰਗ ਪਲਾਂਟ ਲਗਾਇਆ ਜਾ ਰਿਹਾ ਹੈ ਅਤੇ ਹਾਲ ਹੀ ਵਿੱਚ ਮੋਹਾਲੀ ਵਿਖੇ ਹੋਏ ਪੂੰਜੀ ਨਿਵੇਸ ਸੰਮੇਲਨ ਦੋਰਾਨ ਫੂਡ ਪ੍ਰੋਸੈਸਿੰਗ ਪਲਾਂਟ ਲਗਾਉਣ ਲਈ 57 ਐਮ.ਓ.ਯੂ ਤੇ ਹਸਤਾਖਰ ਹੋਏ ਹਨ।
ਸਮਾਗਮ ਨੂੰ ਸੰਬੋਧਨ ਕਰਦਿਆਂ ਇਨਫੋਟੈਕ ਦੇ ਵਾਇਸ ਚੇਅਰਮੈਨ ਸ੍ਰੀ ਖੁਸਵੰਤ ਰਾਏ ਗੀਗਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਰਾਜ ਭਰ ਵਿੱਚ ਲਗਾਏ ਜਾ ਰਹੇ ਪਸ਼ੂ ਮੇਲੇ, ਪਸ਼ੂ ਪਾਲਕਾਂ ਅਤੇ ਕਿਸਾਨਾਂ ਲਈ ਬੇਹੱਦ ਸਹਾਈ ਹੋਣਗੇ।
ਇੱਥੇ ਪਹਿਲੇ ਦਿਨ ਹੋਏ ਮੁਕਾਬਲਿਆਂ ਵਿੱਚ ਪਵਨਦੀਪ ਪਿੰਡ ਖਾਸਪੁਰ ਦੇ ਬੱਕਰੇ ਨੇ ਪਹਿਲਾਂ ਸਥਾਨ ਅਤੇ ਬਿੰਦਰ ਸਿੰਘ ਦੱਪਰ ਦੇ ਬੱਕਰੇ ਨੇ ਦੂਜਾ ਸਥਾਨ ਹਾਸ਼ਲ ਕੀਤਾ। ਸਭ ਤੋਂ ਵਧੀਆ ਵਛੇਰੇ ਨੁੱਕਰਾ, ਤਿੰਨ ਜੋੜ ਦੁੱਧ ਦੰਦ ਵਿੱਚ ਪ੍ਰਗਟ ਸਿੰਘ ਪਡਿਆਲਾ ਦੇ ਵਛੇਰੇ ਨੇ ਪਹਿਲਾ ਅਤੇ ਉਕਾਰਪ੍ਰੀਤ ਕੌਰ ਪਿੰਡ ਦਾਓ ਦੇ ਵਛੇਰੇ ਨੇ ਦੂਜਾ ਸਥਾਨ ਹਾਸਲ ਕੀਤਾ।
ਦੂਜੇ ਪਾਸੇ ਫਾਜ਼ਿਲਕਾ ਜ਼ਿਲ੍ਹੇ ਦਾ ਪਸ਼ੂਧੰਨ ਮੇਲਾ ਅੱਜ ਸਰਕਾਰੀ ਐਮ ਆਰ ਕਾਲਜ ਫਾਜ਼ਿਲਕਾ ਦੇ ਖੇਡ ਗਰਾਂਊਡ ਵਿਚ ਸ਼ੁਰੂ ਹੋਇਆ ਜਿਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਆਈ.ਏ.ਐਸ. ਨੇ ਦੀਪ ਪ੍ਰਵਚਲ ਕਰਕੇ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਪੰਜਾਬ ਦੀ ਵਿਰਾਸਤ ਦਾ ਇਕ ਅਹਿਮ ਅੰਗ ਹੈ ਅਤੇ ਖਾਸ ਤੌਰ ਤੇ ਕਿਸਾਨਾਂ ਦੀ ਆਰਥਿਕਤਾ ਵਿਚ ਵੀ ਇਸ ਦਾ ਮਹੱਤਵਪੂਰਨ ਸਥਾਨ ਹੈ। ਇਸੇ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਪਸ਼ੂ ਪਾਲਣ ਨੂੰ ਉਤਸਾਹਿਤ ਕਰਨ, ਪਸ਼ੂ ਪਾਲਕਾਂ ਨੂੰ ਚੰਗੀ ਨਸਲ ਦੇ ਪਸ਼ੂ ਪਾਲਣ ਲਈ ਪ੍ਰੇਰਿਤ ਕਰਨ ਅਤੇ ਉਨ੍ਹਾਂ ਵਿਚ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਲਈ ਇਹ ਮੁਕਾਬਲੇ ਕਰਵਾਏ ਜਾ ਰਹੇ ਹਨ। ਇੰਨ੍ਹਾਂ ਦੋ ਦਿਨਾਂ ਮੁਕਾਬਲਿਆਂ ਦੌਰਾਨ ਪਸ਼ੂ ਧਨ ਅਤੇ ਦੁੱਧ ਚੁਆਈ ਮੁਕਾਬਲਿਆਂ ਵਿੱਚ 53 ਸ਼੍ਰੇਣੀਆਂ ਦੇ ਮੁਕਾਬਲੇ ਹੋਣਗੇ। ਮੁਕਾਬਲਿਆਂ ਵਿਚ ਜ਼ਿਲ੍ਹੇ ਭਰ ਤੋਂ ਪਹਿਲੇ ਦਿਨ ਹੀ 1400 ਤੋਂ ਵਧ ਜਾਨਵਰਾਂ ਦੀ ਰਜਿਸਟ੍ਰੇਸ਼ਨ ਹੋਈ। ਇਸ ਮੌਕੇ ਆਏ ਪਸ਼ੂ ਪਾਲਕਾਂ ਲਈ ਟੈਂਟ, ਹਰੇ ਚਾਰੇ, ਤੁੜੀ, ਪਾਣੀ ਆਦਿ ਦਾ ਪ੍ਰਬੰਧ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਕੀਤਾ ਗਿਆ ਸੀ।