1ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਯੂਥ ਵਿੰਗ ਵੱਲੋਂ ਉਲੀਕੇ ਪ੍ਰੋਗਰਾਮ ਦੇ ਤਹਿਤ ਇਥੋਂ ਦੇ ਯਾਦਵਿੰਦਰਾ ਚੌਂਕ ‘ਤੇ ਹਜ਼ਾਰਾਂ ਦੀ ਗਿਣਤੀ ‘ਚ ਇਕੱਠੇ ਹੋਏ ਵਰਕਰ ਐਡਵੋਕੇਟ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਜਬਰਦਸਤ ਨਾਅਰੇਬਾਜ਼ੀ ਕਰਦਿਆਂ ਕੂਚ ਕੀਤਾ, ਜਿਨ੍ਹਾਂ ਨੂੰ ਚੰਡੀਗੜ੍ਹ ਬਾਰਡਰ ‘ਤੇ ਹੀ ਭਾਰੀ ਗਿਣਤੀ ‘ਚ ਤਾਇਨਾਤ ਚੰਡੀਗੜ੍ਹ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਅਤੇ ਅੱਥਰੂ ਗੈਸ ਦੇ ਗੋਲਿਆਂ ਦੀ ਵਰਤੋਂ ਕਰਕੇ ਅੱਗੇ ਵੱਧਣੋਂ ਰੋਕ ਦਿੱਤਾ। ਇਸ ਸੰਘਰਸ਼ ਦੌਰਾਨ ਜਿਥੇ ਇਸਤਰੀ ਵਿੰਗ ਦੀ ਪ੍ਰਧਾਨ ਬਲਜਿੰਦਰ ਕੌਰ ਸਮੇਤ 1 ਦਰਜਨ ਦੇ ਕਰੀਬ ਆਪ ਵਰਕਰ ਜ਼ਖਮੀ ਹੋ ਗਏ, ਪਰ ਇਸਦੇ ਬਾਵਜੂਦ ਉਨ੍ਹਾਂ ਦੇ ਜੋਸ਼ ‘ਚ ਕੋਈ ਕਮੀ ਨਹੀਂ ਆਈ ਲਿਹਾਜਾ ਉਹ ਬਾਦਲ ਸਰਕਾਰ ਦੇ ਖਿਲਾਫ਼ ਜਬਰਦਸਤ ਨਾਅਰੇਬਾਜ਼ੀ ਕਰਦੇ ਹੋਏ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਦੀ ਬਰਖਾਸਤਗੀ ਅਤੇ ਉਨ੍ਹਾਂ ਖਿਲਾਫ਼ ਉੱਚ ਪੱਧਰੀ ਜਾਂਚ ਦੀ ਮੰਗ ਕਰਦੇ ਰਹੇ।

LEAVE A REPLY