ਅੰਮ੍ਰਿਤਸਰ: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸੰਯੁਕਤ ਅਰਬ ਅਮੀਰਾਤ (ਦੁਬਈ) ਦੇ ਗੁਰਦੁਆਰੇ ਦੇ ਪ੍ਰਬੰਧਕਾਂ ਵੱਲੋਂ ਅਰਦਾਸ ਵਿੱਚ ਆਪਣੇ ਪੱਧਰ ‘ਤੇ ਕੀਤੀ ਤਬਦੀਲੀ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾ ਨੇ ਇਸ ਦੀ ਨਿੰਦਾ ਕਰਦਿਆਂ ਕਿਹਾ ਕਿ ਅਜਿਹਾ ਕਰਨ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।
ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਅਰਦਾਸ ਵਿੱਚ ਤਬਦੀਲੀ ਕਰਨ ਵਾਲਿਆਂ ਸਬੰਧੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਮਸਲਾ ਵਿਚਾਰਿਆ ਜਾਵੇਗਾ। ਇਸ ਸਬੰਧੀ ਪੰਥਕ ਵਿਦਵਾਨਾਂ ਤੇ ਬੁੱਧੀਜੀਵੀਆ ਦੀ ਵੀ ਰਾਏ ਲਈ ਜਾਵੇਗੀ। ਉਪਰੰਤ ਪੰਥਕ ਮਰਿਆਦਾ ਅਨੁਸਾਰ ਅਜਿਹੀ ਹਰਕਤ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਵੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਪੰਥਕ ਰਹਿਤ ਮਰਿਆਦਾ ਨਾਲ ਛੇੜਛਾੜ ਕਰਨ ਦਾ ਹੈ ਤੇ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕਾਰਵਾਈ ਕਰਨ ਲਈ ਲਿਖਤੀ ਰੂਪ ਵਿੱਚ ਬੇਨਤੀ ਕੀਤੀ ਗਈ ਹੈ