5ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਸਾਲ ਪਾਕਿਸਤਾਨ ਜਾ ਰਹੇ ਹਨ। ਮੋਦੀ ਪਾਕਿਸਤਾਨ ਵਿਚ ਹੋਣ ਵਾਲੇ ਸਾਰਕ ਸੰਮੇਲਨ ਵਿਚ ਹਿੱਸਾ ਲੈਣਗੇ। ਇਸ ਬਾਰੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਪੁਸ਼ਟੀ ਕੀਤੀ ਹੈ। ਜ਼ਿਕਰਯੋਗ ਹੈ ਕਿ ਸੁਸ਼ਮਾ ਸਵਰਾਜ ਪਾਕਿਸਤਾਨ ਦੇ ਦੌਰੇ ‘ਤੇ ਹਨ।
ਮੋਦੀ ਦੇ ਪਾਕਿਸਤਾਨ ਜਾਣ ਦੇ ਫੈਸਲੇ ਨੂੰ ਭਾਰਤ-ਪਾਕਿ ਰਿਸ਼ਤਿਆਂ ਵੱਲ ਵਧਦੇ ਇੱਕ ਹਾਂ-ਪੱਖੀ ਕਦਮ ਵਜੋਂ ਵੇਖਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਲਗਾਤਾਰ ਦੋਵਾਂ ਦੇਸ਼ਾਂ ਦੇ ਰਿਸ਼ਤੇ ਖਰਾਬ ਹੁੰਦੇ ਜਾ ਰਹੇ ਸਨ। ਸਰਹੱਦ ‘ਤੇ ਆਏ ਦਿਨ ਗੋਲੀਬੰਦੀ ਦੀ ਉਲੰਘਣਾ ਤੋਂ ਬਾਅਦ ਦੋਵਾਂ ਦੇਸ਼ਾਂ ਨੇ ਆਪਸੀ ਗੱਲਬਾਤ ਬੰਦ ਕਰ ਦਿੱਤੀ ਸੀ।

LEAVE A REPLY