2ਚੰਡੀਗੜ੍ਹ : ਪੰਜਾਬ ਸਮੇਤ ਉਤਰੀ ਭਾਰਤ ਵਿਚ ਸੰਘਣੀ ਧੁੰਦ ਨੇ ਦਸਤਕ ਦੇ ਦਿੱਤੀ ਹੈ। ਪੰਜਾਬ ਵਿਚ ਸਵੇਰ ਅਤੇ ਸ਼ਾਮ ਨੂੰ ਧੁੰਦ ਪੈਣ ਕਾਰਨ ਸੜਕੀ ਆਵਾਜਾਈ ਵਿਚ ਵਿਘਨ ਪੈਣਾ ਸ਼ੁਰੂ ਹੋ ਗਿਆ। ਇਸ ਦੌਰਾਨ ਸੰਘਣੀ ਧੁੰਦ ਕਾਰਨ ਇਕੱਲੇ ਪੰਜਾਬ ਵਿਚ ਕਈ ਸੜਕੀ ਹਾਦਸੇ ਵੀ ਵਾਪਰ ਚੁੱਕੇ ਹਨ। ਇਸ ਦੌਰਾਨ ਠੰਢ ਵੀ ਵਧਣੀ ਸ਼ੁਰੂ ਹੋ ਗਈ ਹੈ। ਅੱਜ ਸਾਰਾ ਦਿਨ ਬੱਦਲ ਛਾਏ ਰਹੇ ਅਤੇ ਤੇਜ਼ ਹਵਾਵਾਂ ਕਾਰਨ ਠੰਢ ਨੇ ਜ਼ੋਰ ਫੜ ਲਿਆ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿਚ ਠੰਢ ਹੋਰ ਵਧੇਗੀ। ਦੂਸਰੇ ਪਾਸੇ ਦਿੱਲੀ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਵਿਚ ਠੰਢ ਪਹਿਲਾਂ ਦੇ ਮੁਕਾਬਲੇ ਕਾਫੀ ਵਧ ਚੁੱਕੀ ਹੈ।
ਇਸ ਦੌਰਾਨ ਸਵੇਰ ਸਮੇਂ ਠੰਢ ਜ਼ਿਆਦਾ ਹੋਣ ਕਾਰਨ ਸਕੂਲੀ ਬੱਚਿਆਂ ਅਤੇ ਕੰਮਾਂ-ਕਾਰਾਂ ‘ਤੇ ਜਾਣ ਵਾਲਿਆਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

LEAVE A REPLY