ਸੌ ਫੀਸਦੀ ਬਦਲੇ ਦੀ ਭਾਵਨਾ ਨਾਲ ਕੰਮ ਕਰ ਰਿਹਾ ਪੀ ਐਮ ਓ
ਨਵੀਂ ਦਿੱਲੀ : ਨੈਸ਼ਨਲ ਹੈਰਾਲਡ ਕੇਸ ਨੂੰ ਲੈ ਕੇ ਸਰਕਾਰ ਤੇ ਕਾਂਗਰਸ ਵਿਚਾਲੇ ਤਕਰਾਰ ਵੱਧਦੀ ਜਾ ਰਹੀ ਹੈ। ਹੁਣ ਤੱਕ ਸਰਕਾਰ ਨੂੰ ਦੋਸ਼ੀ ਠਹਿਰਾ ਰਹੇ ਕਾਂਗਰਸ ਉੱਪ ਪ੍ਰਧਾਨ ਰਾਹੁਲ ਗਾਂਧੀ ਨੇ ਸਿੱਧਾ ਪੀਐਮਓ ‘ਤੇ ਹਮਲਾ ਬੋਲ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਪੀਐਮਓ 100 ਫੀਸਦੀ ਬਦਲੇ ਦੀ ਭਾਵਨਾ ਨਾਲ ਕੰਮ ਕਰ ਰਿਹਾ ਹੈ।
ਰਾਹੁਲ ਗਾਂਧੀ ਨੇ ਕਿਹਾ ਕਿ ਪੀਐਮਓ ਦੇ ਕਹਿਣੇ ‘ਤੇ ਹੀ ਉਨ੍ਹਾਂ ਤੇ ਉਨ੍ਹਾਂ ਦੇ ਪਰਿਵਾਰ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਮਾਮਲੇ ਵਿਚ 19 ਦਸੰਬਰ ਨੂੰ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨੇ ਅਦਾਲਤ ਵਿਚ ਪੇਸ਼ ਹੋਣਾ ਹੈ। ਇਸ ਤੋਂ ਪਹਿਲਾਂ ਕਾਂਗਰਸ ਨੇ ਸਰਕਾਰ ‘ਤੇ ਹੱਲਾ-ਬੋਲ ਦਿੱਤਾ ਹੈ।
ਉਧਰ ਲੋਕ ਸਭਾ ਵਿਚ ਸੱਤਾ ਧਿਰ ਤੇ ਕਾਂਗਰਸ ਦੇ ਮੈਂਬਰਾਂ ਵਿਚਾਲੇ ਤਿੱਖੀ ਬਹਿਸ ਹੋਈ। ਸਦਨ ਵਿਚ ਕਾਂਗਰਸ ਦੇ ਨੇਤਾ ਮਲਿਕਾ ਅਰਜੁਨ ਖੜਗੇ ਨੇ ਦੋਸ਼ ਲਾਇਆ ਕਿ ਸੋਨੀਆ ਤੇ ਰਾਹੁਲ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ।