2ਨਵੀਂ ਦਿੱਲੀ – ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਬਿਹਾਰ ਚੋਣ ਦਾ ਨਤੀਜਾ ਆਉਣ ਤੋਂ ਬਾਅਦ ਨਿਤਿਸ਼ ਕੁਮਾਰ ਦੀ ਪ੍ਰਧਾਨ ਮੰਤਰੀ ਮੋਦੀ ਨਾਲ ਇਹ ਪਹਿਲੀ ਮੁਲਾਕਾਤ ਹੈ। ਪ੍ਰਧਾਨ ਮੰਤਰੀ ਦਫ਼ਤਰ ਨੇ ਦੋਵਾਂ ਦੀ ਮੁਲਾਕਾਤ ਦੀ ਇੱਕ ਫ਼ੋਟੋ ਵੀ ਟਵੀਟ ਕੀਤੀ ਜਿਸ ਨੂੰ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਵੀ ਰੀਟਵੀਟ ਕੀਤਾ। ਪ੍ਰਧਾਨ ਮੰਤਰੀ ਨੂੰ ਮਿਲਣ ਤੋਂ ਬਾਅਦ ਨਿਤਿਸ਼ ਨੇ ਪੱਤਰਕਾਰਾਂ ਨਾਲ ਗੱਲਬਾਤ ‘ਚ ਕਿਹਾ ਕਿ ਅਸੀਂ ਜੀਐਸਟੀ ਬਿਲ ਦੇ ਪੱਖ ‘ਚ ਹਾਂ। ਇਸਦੇ ਨਾਲ ਹੀ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੰਸਦ ਚਲਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਰਾਜਨੀਤੀ ‘ਚ ਬਦਲੇ ਦੀ ਭਾਵਨਾ ਤੋਂ ਕੰਮ ਨਹੀਂ ਹੋਣਾ ਚਾਹੀਦਾ ਹੈ।

LEAVE A REPLY