ਨਵੀਂ ਦਿੱਲੀ : ਸ਼ਹੀਦਾਂ ਦੇ ਸਿਰਤਾਜ ਅਤੇ ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਅੱਜ ਦੇਸ਼-ਵਿਦੇਸ਼ ਵਿਚ ਬੜੀ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ। ਗੁਰੂ ਘਰਾਂ ਵਿਚ ਅਖੰਡ ਪਾਠ ਦੇ ਭੋਗ ਪਾਏ ਗਏ ਤੇ ਗੁਰੂ ਸਾਹਿਬ ਦੀਆਂ ਕੁਰਬਾਨੀਆਂ ਬਾਰੇ ਢਾਡੀਆਂ ਨੇ ਸੰਗਤਾਂ ਨੂੰ ਜਾਣੂ ਕਰਵਾਇਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰਾਂ ਵਿਚ ਮੱਥਾ ਟੇਕਿਆ।