ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਸਕੀਮ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ

7ਚੰਡੀਗੜ੍ਹ : ਪੰਜਾਬ ਦੇ ਲੋਕਾਂ ਲਈ ਸ੍ਰੀ ਨਾਂਦੇੜ ਸਾਹਿਬ, ਵਾਰਾਨਸੀ, ਅਜਮੇਰ ਅਤੇ ਕੱਟੜਾ ਵਿਖੇ ਧਾਰਮਿਕ ਸਥਾਨਾਂ ਦੀ ਮੁਫ਼ਤ ਰੇਲਵੇ ਯਾਤਰਾ ਦੀ ਸੁਵਿਧਾ ਪ੍ਰਦਾਨ ਕਰਨ ਹਿਤ ਪੰਜਾਬ ਸਰਕਾਰ ਵਲੋ ਇਸ ਸਕੀਮ ਦਾ ਨਾਮ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਸਕੀਮ ਰੱਖਿਆ ਗਿਆ ਹੈ ਅਤੇ ਟਰਾਂਸਪੋਰਟ ਵਿਭਾਗ ਨੂੰ ਇਸ ਮੰਤਵ ਲਈ ਨੋਡਲ ਵਿਭਾਗ ਬਣਾਇਆ ਹੈ।
ਇਹ ਪ੍ਰਗਟਾਵਾ ਕਰਦੇ ਹੋਏ ਅੰੱਜ ਇਥੇ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ  ਇਸ ਸਕੀਮ ਨੂੰ ਤੁਰੰਤ, ਸਹੀ ਅਤੇ ਸਮਾਂ-ਬੱਧ ਤਰੀਕੇ ਨਾਲ ਲਾਗੂ ਕਰਨ ਲਈ ਟਰਾਂਸਪੋਰਟ ਮੰਤਰੀ, ਪੰਜਾਬ; ਯਾਤਰਾ ਅਤੇ ਸੱਭਿਆਚਾਰਕ ਮੰਤਰੀ, ਪੰਜਾਬ ਅਤੇ ਸਿੱਖਿਆ ਮੰਤਰੀ, ਪੰਜਾਬ  ਦੀ ਸ਼ਮੂਲੀਅਤ ਨਾਲ ਤਿੰਨ ਮੈਬਰੀ ਕਮੇਟੀ ਦਾ ਗਠਨ ਕੀਤਾ ਗਿਆ  ਹੈ।
ਉਹਨਾਂ ਅੱਗੇ ਦੱਸਿਆ ਕਿ  ਇਸ ਸਕੀਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਟਰਾਂਸਪੋਰਟ, ਸੱਭਿਆਚਾਰਕ ਮਾਮਲੇ ਅਤੇ ਸਿੱਖਿਆ ਵਿਭਾਗ ਦੇ ਪ੍ਰਬੰਧਕੀ ਸਕੱਤਰ ਉਕਤ ਕਮੇਟੀ ਨੂੰ ਪੂਰਨ ਸਹਿਯੋਗ ਕਰਨਗੇ ।

LEAVE A REPLY