7ਚੰਡੀਗੜ੍ਹ : ਚਰਨਜੀਤ ਸਿੰਘ ਚੰਨੀ ਨੇ ਅੱਜ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਵਜੋਂ ਅਹੁਦੇ ਦਾ ਚਾਰਜ ਸੰਭਾਲਿਆ। ਇਸ ਤੋਂ ਇਲਾਵਾ ਭਾਰਤ ਭੂਸ਼ਣ ਆਸ਼ੂ ਨੇ ਉਪ ਨੇਤਾ ਅਤੇ ਨਵਤੇਜ ਸਿੰਘ ਚੀਮਾ ਨੇ ਚੀਫ਼ ਵਿਪ੍ਹ ਦੇ ਅਹੁਦੇ ਦਾ ਚਾਰਜ ਸੰਭਾਲਿਆ। ਜ਼ਿਕਰਯੋਗ ਹੈ ਕਿ ਪਿਛਲੇ ਹਫ਼ਤੇ ਕਾਂਗਰਸ ਪਾਰਟੀ ਨੇ ਇਹ ਨਿਯੁਕਤੀਆਂ ਕੀਤੀਆਂ ਸਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮਹਾਰਾਣੀ ਪ੍ਰਨੀਤ ਕੌਰ, ਰਾਜਿੰਦਰ ਕੌਰ ਭੱਠਲ, ਬਲਬੀਰ ਸਿੰਘ ਸਿੱਧੂ ਅਤੇ ਰਾਣਾ ਗੁਰਜੀਤ ਸਿੰਘ ਵੀ ਮੌਜੂਦ ਸਨ।

LEAVE A REPLY