ਪੀੜਤਾ ਦੇ ਮਾਪਿਆਂ ਵਲੋਂ ਜੰਤਰ-ਮੰਤਰ ‘ਤੇ ਵਿਰੋਧ ਪ੍ਰਦਰਸ਼ਨ
ਨਵੀਂ ਦਿੱਲੀ ; ਦਿੱਲੀ ਗੈਂਗਰੇਪ ਕਾਂਡ ਦੇ ਨਾਬਾਲਗ ਦੋਸ਼ੀ ਦੀ ਰਿਹਾਈ ਖ਼ਿਲਾਫ਼ ਪਟੀਸ਼ਨ ਸੁਪਰੀਮ ਕੋਰਟ ਨੇ ਰੱਦ ਕਰ ਦਿੱਤੀ ਹੈ। ਇਹ ਪਟੀਸ਼ਨ ਦਿੱਲੀ ਮਹਿਲਾ ਕਮਿਸ਼ਨ ਨੇ ਪਾਈ ਸੀ। ਸੁਪਰੀਮ ਕੋਰਟ ਵਿੱਚ ਅੱਜ ਇਸ ਮਾਮਲੇ ਦੀ ਅੱਧੇ ਘੰਟੇ ਤੱਕ ਸੁਣਵਾਈ ਹੋਈ ਤੇ ਅਦਾਲਤ ਨੇ ਪਟੀਸ਼ਨਕਰਤਾ ਨੂੰ ਕਿਹਾ ਕਿ ਉਹ ਉਨ੍ਹਾਂ ਦੇ ਜਜ਼ਬਾਤ ਸਮਝਦੇ ਹਨ ਪਰ ਕਾਨੂੰਨ ਮੁਤਾਬਕ ਉਨ੍ਹਾਂ ਦੇ ਹੱਥ ਬੰਨ੍ਹੇ ਹੋਏ ਹਨ।
ਅਦਾਲਤ ਨੇ ਕਿਹਾ ਕਿ ਕੈਦੀ ਦੀ ਰਿਹਾਈ ‘ਤੇ ਰੋਕ ਨਹੀਂ ਲਾਈ ਜਾ ਸਕਦੀ ਕਿਉਂਕਿ ਉਸ ਦੀ ਰਿਹਾਈ ਕਾਨੂੰਨ ਅਨੁਸਾਰ ਹੀ ਹੋਈ ਹੈ। ਸੁਪਰੀਮ ਕੋਰਟ ਦੇ ਫੈਸਲੇ ਮਗਰੋਂ ਅੱਜ ਨਿਰਭਿਆ ਦੀ ਮਾਂ ਦੀ ਦਰਦ ਹੋਰ ਡੂੰਘਾ ਹੋ ਗਿਆ। ਉਸ ਨੇ ਰੋਂਦੇ ਹੋਏ ਕਿਹਾ ਕਿ ਕਾਨੂੰਨ ਨੂੰ ਬਦਲਣ ਦੀ ਲੋੜ ਹੈ ਤੇ ਬਲਾਤਕਾਰੀ ਨੂੰ ਕਿਸੇ ਵੀ ਕੀਮਤ ‘ਤੇ ਰਿਹਾਅ ਨਹੀਂ ਕੀਤਾ ਜਾਣਾ ਚਾਹੀਦਾ। ਇਸ ਲਈ ਇਨਸਾਫ਼ ਦੀ ਮੰਗ ਕਰਦਿਆਂ ਨਿਰਭਇਆ ਦੇ ਮਾਤਾ-ਪਿਤਾ ਵੱਲੋਂ ਜੰਤਰ ਮੰਤਰ ‘ਤੇ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।