4ਧੂਰੀ :ਆਮ ਆਦਮੀ ਪਾਰਟੀ ਦੀ ਧੂਰੀ ਇਕਾਈ ਵੱਲੋਂ ਨੇੜਲੇ ਪਿੰਡ ਮੀਮਸਾ ਵਿਖੇ ਮਹਿਲਾ ਸ਼ਕਤੀ ਅਭਿਆਨ ਰੈਲੀ ਦਾ ਆਯੋਜਨ ਇਸਰਤੀ ਵਿੰਗ ਦੀ ਸੀਨੀਅਰ ਮੀਤ ਪ੍ਰਧਾਨ ਡਾ. ਅਮਨਦੀਪ ਕੌਰ ਗੋਸਲ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਇਸਤਰੀ ਵਿੰਗ ਦੀ ਸੂਬਾ ਪ੍ਰਧਾਨ ਪ੍ਰੋਫੈਸਰ ਬਲਜਿੰਦਰ ਕੌਰ ਵੀ ਉਚੇਚੇ ਤੌਰ ਤੇ ਹਾਜ਼ਰ ਰਹੀ।
ਇਸ ਮੌਕੇ ਪ੍ਰੋਫੈਸਰ ਬਲਜਿੰਦਰ ਨੇ ਆਪਣੇ ਸੰਬੋਧਨ ਵਿੱਚ ਅਕਾਲੀ-ਭਾਜਪਾ ਸਰਕਾਰ ਦੀਆਂ ਗਲਤ ਨੀਤੀਆਂ ਵਿਰੁੱਧ ਇਕਜੁੱਟ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਸੂਬੇ ਦੀ ਅਕਾਲੀ ਭਾਜਪਾ ਸਰਕਾਰ ਵਿਕਾਸ ਦੇ ਨਾਂ ‘ਤੇ ਪੰਜਾਬ ਦੇ ਲੋਕਾਂ ਨੂੰ ਦੋਹਾਂ ਹੱਥਾਂ ਨਾਲ ਲੁੱਟਣ ਵਿੱਚ ਲੱਗੀ ਹੋਈ ਹੈ। ਉਨ੍ਹਾਂ ਮਹਿਲਾਵਾਂ ਨੂੰ ਆਪਣੀ ਸ਼ਕਤੀ ਦਾ ਪ੍ਰਦਰਸ਼ਨ ਕਰਨ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਨੂੰ ਨਸ਼ਾ ਅਤੇ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਔਰਤਾਂ ਨੂੰ ਲਾਮਬੰਦ ਹੋਣਾ ਪਵੇਗਾ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਦੇ ਰਾਜ ਵਿੱਚ ਮਹਿਲਾਵਾਂ ਆਪਣੇ ਆਪ ਨੂੰ ਅਸਰੁੱਖਿਅਤ ਮਹਿਸੂਸ ਕਰਦੀਆਂ ਹਨ ਅਤੇ ਘਰਾਂ ਤੋਂ ਬਾਹਰ ਨਿਕਲਣ ਲੱਗੇ ਵੀ ਡਰਦੀਆਂ ਹਨ। ਉਨ੍ਹਾਂ ਦਿੱਲੀ ਵਿੱਚ ਕੇਜਰੀਵਾਲ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਪ ਦੀ ਸਰਕਾਰ ਆਉਣ ਤੋਂ ਬਾਅਦ ਲੋਕ ਹੁਣ ਪੰਜਾਬ ਵਿੱਚ ਵੀ ਆਮ ਆਦਮੀ ਦੀ ਸਰਕਾਰ ਲਿਆ ਕੇ ਅਕਾਲੀ ਭਾਜਪਾ ਅਤੇ ਕਾਂਗਰਸ ਪਾਰਟੀ ਨੂੰ ਮੂੰਹ ਤੋੜਵਾਂ ਜਵਾਬ ਦੇਣ ਲਈ ਉਤਾਵਲੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੈਕਟਰ ਇੰਚਾਰਜ਼ ਲੀਲਾ ਦੇਵੀ, ਸਰਕਲ ਇੰਚਾਰਜ਼ ਪਰਮਿੰਦਰ ਕੌਰ ਚੰਡੀਗੜ੍ਹ, ਸੁਰਜੀਤ ਕੌਰ, ਰਾਜ ਕੌਰ ਢਢੋਗਲ, ਵਿਜੇ ਚੌਹਾਨ, ਜਸਵੀਰ ਸਿੰਘ ਜੱਸੀ ਸੇਖੋਂ, ਪਰਮਿੰਦਰ ਸਿੰਘ ਪੰਨੂੰ ਕਾਤਰੋਂ ਯੂਥ ਇੰਚਾਰਜ਼, ਸਰਕਲ ਇੰਚਾਰਜ਼ ਨੰਬਰਦਾਰ ਹਰਭਜਨ ਸਿੰਘ, ਪ੍ਰਿੰਸੀਪਲ ਹਰਦੇਵ ਸਿੰਘ, ਰਮੇਸ਼ ਚੰਦ ਸ਼ਰਮਾ, ਰਾਜਵੰਤ ਸਿੰਘ ਘੁੱਲੀ, ਹਰਪ੍ਰੀਤ ਸਿੰਘ ਮੀਮਸਾ, ਨਾਦਰ ਅਲੀ ਖਾਨ ਅਤੇ ਪ੍ਰੀਤ ਬਾਈ ਆਦਿ ਵੀ ਹਾਜ਼ਰ ਸਨ।

LEAVE A REPLY