ਆਗਰਾ : ਉਤਰ ਭਾਰਤ ਵਿਚ ਪੈ ਰਹੀ ਸੰਘਣੀ ਧੁੰਦ ਕਾਰਨ ਸੜਕੀ ਹਾਦਸੇ ਲਗਾਤਾਰ ਵਾਪਰ ਰਹੇ ਹਨ। ਇਸ ਦੌਰਾਨ ਉਤਰ ਪ੍ਰਦੇਸ਼ ਦੇ ਆਗਰਾ ਵਿਚ ਅੱਜ 30 ਗੱਡੀਆਂ ਆਪਸ ਵਿਚ ਭਿੜ ਗਈਆਂ, ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ 20 ਤੋਂ ਜ਼ਿਆਦਾ ਲੋਕ ਜ਼ਖ਼ਮੀ ਹੋ ਗਏ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਗਵਾਲੀਅਰ-ਆਗਰਾ ਰੋਡ ਉਤੇ ਵਾਪਰਆਿ। ਮੰਨਿਆ ਜਾ ਰਿਹਾ ਹੈ ਕਿ ਧੁੰਦ ਕਾਰਨ ਕੁਝ ਵੀ ਦਿਖਾਈ ਨਹੀਂ ਦੇ ਰਿਹਾ ਸੀ, ਜਿਸ ਕਾਰਨ ਇਕ ਡਰਾਈਵਰ ਨੇ ਗੱਡੀ ਦੀ ਅਚਾਨਕ ਬਰੇਕ ਲਾ ਦਿੱਤੀ, ਜਿਸ ਕਾਰਨ ਉਸ ਦੇ ਪਿੱਛੇ ਆ ਰਹੀਆਂ ਗੱਡੀਆਂ ਇਕ ਦੂਸਰੇ ਵਿਚ ਜਾ ਟਕਰਾਈਆਂ। ਇਸ ਟੱਕਰ ਵਿਚ ਗੱਡੀਆਂ ਦਾ ਭਾਰੀ ਨੁਕਸਾਨ ਹੋਇਆ ਹੈ।