ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ 19 ਦਸੰਬਰ ਨੂੰ ਮੋਗਾ ‘ਚ ਡਾ. ਮਾਲਤੀ ਥਾਪਰ, ਦਰਸ਼ਨ ਸਿੰਘ ਬਰਾੜ ਤੇ ਉਨ੍ਹਾਂ ਦੇ ਬੇਟੇ ਕਮਲਜੀਤ ਸਿੰਘ ਬਰਾੜ ਵਿਚਾਲੇ ਹੋਏ ਝਗੜੇ ਤੇ ਦੋਸ਼ਾਂ ਦੀ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ।
ਇਸ ਲੜੀ ਹੇਠ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਮੰਗਲਵਾਰ ਨੂੰ ਮੀਡੀਆ ‘ਚ ਆਈਆਂ ਰਿਪੋਰਟਾਂ ਤੋਂ ਬਾਅਦ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਲਾਲ ਸਿੰਘ ਦੀ ਅਗਵਾਈ ਹੇਠ ਪਾਰਟੀ ਪੱਧਰ ‘ਤੇ ਜਾਂਚ ਦੇ ਆਦੇਸ਼ ਦਿੱਤੇ ਹਨ। ਹਾਲੇ ਤੱਕ ਆਗੂਆਂ ‘ਚੋਂ ਕਿਸੇ ਨੇ ਵੀ ਪ੍ਰਦੇਸ ਕਾਂਗਰਸ ਪ੍ਰਧਾਨ ਨੂੰ ਸੰਪਰਕ ਨਹੀਂ ਕੀਤਾ ਹੈ ਤੇ ਮਾਮਲਾ ਸਿਰਫ ਅਖਬਾਰਾਂ ਦੀਆਂ ਰਿਪੋਰਟਾਂ ਤੋਂ ਉਨ੍ਹਾਂ ਦੇ ਨੋਟਿਸ ‘ਚ ਆਇਆ ਹੈ।
ਕੈਪਟਨ ਅਮਰਿੰਦਰ ਨੇ ਸਬੰਧਤ ਪਾਰਟੀ ਆਗੂਆਂ ਨੂੰ ਸੰਯਮ ਵਰਤਣ ਲਈ ਕਿਹਾ ਹੈ। ਉਨ੍ਹਾਂ ਨੇ ਕਿਹਾ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਨਾਂ ਧਿਰਾਂ ਨੂੰ ਬਰਾਬਰ ਸੁਣਿਆ ਜਾਵੇਗਾ। ਲਾਲ ਸਿੰਘ ਨੂੰ ਇਕ ਹਫਤੇ ਅੰਦਰ ਆਪਣੀ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ। ਮਾਮਲੇ ਦੀ ਜਾਂਚ ਪੂਰੀ ਹੋਣ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।