2ਨਵੀਂ ਦਿੱਲੀ : ਭਾਰਤ ਸਮੇਤ ਦੁਨੀਆ ਭਰ ਵਿਚ ਕ੍ਰਿਸਮਿਸ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਪ੍ਰਭੂ ਯੀਸੂ ਮਸੀਹ ਦਾ ਇਹ ਪਵਿੱਤਰ ਦਿਹਾੜਾ ਹਰ ਸਾਲ 25 ਦਸੰਬਰ ਨੂੰ ਦੁਨੀਆ ਭਰ ਵਿਚ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਅਮਰੀਕਾ, ਕੈਨੇਡਾ, ਫਰਾਂਸ, ਨਿਊਜ਼ੀਲੈਂਡ, ਆਸਟ੍ਰੇਲੀਆ, ਰੂਸ, ਜਰਮਨੀ, ਇਟਲੀ ਸਮੇਤ ਭਾਰਤ ਵਿਚ ਬਾਜ਼ਾਰਾਂ ਨੂੰ ਬੜੇ ਸੁੰਦਰ ਢੰਗ ਨਾਲ ਸਜਾਇਆ ਗਿਆ ਹੈ।
ਇਹ ਤਿਉਹਾਰ ਸਕੂਲੀ ਬੱਚਿਆਂ ਵੱਲੋਂ ਵੀ ਬੜੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ।
ਇਸ ਦੌਰਾਨ ਕ੍ਰਿਸਮਿਸ ਦੀ ਆਮਦ ਨੂੰ ਲੈ ਕੇ ਲੋਕਾਂ ਵਿਚ ਖੁਸ਼ੀ ਦਾ ਮਾਹੌਲ ਹੈ ਅਤੇ ਹਰ ਕੋਈ ਇਸ ਤਿਉਹਾਰ ਦੀਆਂ ਤਿਆਰੀਆਂ ਵਿਚ ਰੁਝਿਆ ਹੋਇਆ ਹੈ। ਦੱਸਣਯੋਗ ਹੈ ਕਿ ਕ੍ਰਿਸਮਿਸ ਵਾਲੇ ਦਿਨ ਕ੍ਰਿਸਚਨ ਭਾਈਚਾਰੇ ਦੇ ਲੋਕ ਇਕ ਦੂਸਰੇ ਨੂੰ ਤੋਹਫ਼ੇ ਦਿੰਦੇ ਹਨ ਅਤੇ ਚੀਲ ਦੇ ਦਰਖ਼ਤਾਂ ਨੂੰ ਬੜੇ ਸੁੰਦਰ ਢੰਗ ਨਾਲ ਸਜਾਇਆ ਜਾਂਦਾ ਹੈ।

LEAVE A REPLY