1ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕ੍ਰਿਸਮਿਸ ਦੇ ਸ਼ੁੱਭ ਮੌਕੇ ‘ਤੇ ਪੰਜਾਬ ਵਾਸੀਆਂ ਖਾਸ ਕਰਕੇ ਦੇਸ਼ ਵਿਦੇਸ਼ ਵਿੱਚ ਵਸੇ ਈਸਾਈ ਭਾਈਚਾਰੇ ਨੂੰ ਵਧਾਈ ਦਿੱਤੀ ਹੈ। ਇਕ ਸੰਦੇਸ਼ ਵਿੱਚ ਸ. ਬਾਦਲ ਨੇ ਕਿਹਾ,”ਕ੍ਰਿਸਮਿਸ ਜੋ ਪ੍ਰਭੂ ਯਿਸੂ ਮਸੀਹ ਦੇ ਜਨਮ ਦਿਹਾੜੇ ਦੇ ਤੌਰ ਦੁਨੀਆ ਭਰ ਵਿੱਚ ਮਨਾਇਆ ਜਾਂਦਾ ਹੈ, ਕੇਵਲ ਈਸਾਈ ਭਾਈਚਾਰੇ ਦੇ ਲੋਕਾਂ ਲਈ ਹੀ ਨਹੀਂ ਸਗੋਂ ਸਾਰੇ ਵਿਸ਼ਵਾਸ਼ਾਂ ਦੇ ਧਾਰਨੀ ਲੋਕਾਂ ਲਈ ਇੱਕ ਖੁਸ਼ੀਆਂ  ਭਰਿਆ ਪਵਿੱਤਰ ਮੌਕਾ ਹੈ।” ਉਨ੍ਹਾਂ ਕਿਹਾ ਕਿ ਪ੍ਰਭੂ ਯਿਸੂ ਮਸੀਹ ਵੱਲੋਂ ਸ਼ਾਂਤੀ, ਪਿਆਰ, ਏਕਤਾ, ਦਇਆ ਅਤੇ ਮਿਲਵਰਤਣ ਸਬੰਧੀ ਦਿੱਤੀਆਂ ਗਈਆਂ ਸਿੱਖਿਆਵਾਂ ਮੌਜੂਦਾ ਸੰਦਰਭ ਵਿੱਚ ਵੀ ਓਨੀ ਹੀ ਸਾਰਥਕਤਾ ਹਨ। ਉਨ੍ਹਾਂ ਕਿਹਾ ਕਿ ਅਜਿਹੇ ਮੌਕੇ ਸਾਨੂੰ ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਪੀਡੀਆਂ ਕਰਨ ਦੇ ਨਾਲ-ਨਾਲ ਲੋਕਾਂ ਨੂੰ ਇਕ ਆਦਰਸ਼ ਸਮਾਜ ਦੇ ਸਿਰਜਣਾ ਲਈ ਮਨੁੱਖਤਾ ਦੀ ਸੇਵਾ ਵਿੱਚ ਸਮਰਪਿਤ ਹੋਣ ਲਈ ਵੀ ਪ੍ਰੇਰਿਤ ਕਰਦੇ ਹਨ।
ਮੁੱਖ ਮੰਤਰੀ ਨੇ ਪੰਜਾਬੀਆਂ ਨੂੰ ਧਰਮ ਨਿਰਪੱਖਤਾ ਪ੍ਰਤੀ ਵਚਨਵੱਧਤਾ ਦਾ ਪ੍ਰਗਟਾਵਾ ਕਰਦੇ ਹੋਏ ਇਹ ਤਿਉਹਾਰ ਧਰਮ, ਜਾਤ, ਰੰਗ, ਨਸਲ ਤੋਂ ਉਪਰ ਉੱਠ ਕੇ ਆਪਸੀ ਮਿਲਵਰਤਨ ਅਤੇ ਰਵਾਇਤੀ ਉਤਸ਼ਾਹ ਤੇ ਜੋਸ਼ ਨਾਲ ਮਨਾਉਨ ਦਾ ਸੱਦਾ ਦਿਤਾ ਹੈ।
ਇਸ ਤੋਂ ਇਲਾਵਾ ਪੰਜਾਬ ਦੇ ਉਪ-ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਵਿਸ਼ਵ ਭਰ ਅੰਦਰ  ਬੇਹੱਦ ਖੁਸ਼ੀ ਭਰੇ ਮਾਹੌਲ ਅਤੇ ਰਵਾਇਤੀ ਸ਼ਰਧਾ ਨਾਲ ਮਨਾਏ ਜਾਂਦੇ ਕ੍ਰਿਸਮਿਸ ਦੇ ਤਿਉਹਾਰ ਦੀ ਪੂਰਵ ਸੰਧਿਆਂ ਤੇ ਸਮੂਹ ਪੰਜਾਬੀਆਂ ਨੂੰ ਹਾਰਦਿਕ ਵਧਾਈ ਦਿੱਤੀ ਹੈ। ਆਪਣੇ ਇਕ ਸੰਦੇਸ਼ ਵਿੱਚ ਉਪ-ਮੁੱਖ ਮੰਤਰੀ ਨੇ ਕਿਹਾ ਕਿ ਕ੍ਰਿਸਮਿਸ ਆਪਸੀ ਭਾਈਚਾਰੇ, ਅਮਨ ਅਤੇ ਖੁਸ਼ਹਾਲੀ ਦੀ ਭਾਵਨਾ ਦੀ ਪ੍ਰਤੀਕ ਹੈ।  ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਇਸ  ਖੁਸ਼ੀਆ ਭਰੇ ਦਿਹਾੜੇ ਦੇ ਜਸ਼ਨਾਂ ਨੂੰ ਅਰਥ ਪੂਰਨ ਬਣਾਉਣ ਦਾ ਸੱਦਾ ਦਿੰਦਿਆਂ ਕਾਮਨਾ ਕੀਤੀ ਹੈ ਕਿ ਇਸ ਪਵਿੱਤਰ ਮੌਕੇ ‘ਤੇ ਸਮੁੱਚੀ ਲੋਕਾਈ ਦੇ ਹਿਰਦੇ ਖੁਸ਼ੀ ਅਤੇ ਉਮੀਦ ਨਾਲ ਭਰਪੂਰ ਹੋਣ।

LEAVE A REPLY