2ਸ਼ਿਮਲਾ  : ਹਿਮਾਚਲ ਪ੍ਰਦੇਸ਼ ਵਿਚ ਤਾਜ਼ਾ ਬਰਫ਼ਬਾਰੀ ਪੈਣ ਨਾਲ ਨਾ ਕੇਵਲ ਪਹਾੜੀ ਇਲਾਕਿਆਂ ਵਿਚ ਠੰਢ ਵਧ ਗਈ ਹੈ, ਬਲਕਿ ਮੈਦਾਨੀ ਇਲਾਕਿਆਂ ਨੂੰ ਵੀ ਠੰਢ ਨੇ ਆਪਣੇ ਕਲਾਵੇ ਵਿਚ ਲੈ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਜਧਾਨੀ ਸ਼ਿਮਲਾ ਸਮੇਤ ਕਈ ਇਲਾਕਿਆਂ ਵਿਚ ਬਰਫ਼ਬਾਰੀ ਹੋਈ, ਜਿਸ ਕਾਰਨ ਸਮੁੱਚੇ ਹਿਮਾਚਲ ਪ੍ਰਦੇਸ਼ ਵਿਚ ਸੀਤ ਲਹਿਰ ਨੇ ਜ਼ੋਰ ਫੜ ਲਿਆ। ਇਥੇ ਜ਼ਿਆਦਾਤਰ ਇਲਾਕਿਆਂ ਦਾ ਤਾਪਮਾਨ 5 ਡਿਗਰੀ ਸੈਲਸੀਅਸ ਤੋਂ ਹੇਠਾਂ ਪਹੁੰਚ ਗਿਆ ਹੈ। ਇਸ ਦੌਰਾਨ ਸੈਲਾਨੀ ਵੱਡੀ ਗਿਣਤੀ ਵਿਚ ਸ਼ਿਮਲਾ ਤੇ ਹੋਰਨਾਂ ਪਹਾੜੀ ਇਲਾਕਿਆਂ ਵਿਚ ਇਸ ਬਰਫ਼ਬਾਰੀ ਦਾ ਆਨੰਦ ਮਾਣ ਰਹੇ ਹਨ ਅਤੇ ਇਥੋਂ ਦੇ ਹੋਟਲ ਮਾਲਕਾਂ ਦੀ ਵੀ ਪੂਰੀ ਚਾਂਦੀ ਹੈ।
ਦੂਸਰੇ ਪਾਸੇ ਧੁੱਪ ਨਿਕਲਣ ਦੇ ਬਾਵਜੂਦ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਸਮੇਤ ਉਤਰੀ ਸੂਬਿਆਂ ਵਿਚ ਠੰਢ ਲਗਾਤਾਰ ਆਪਣੇ ਪੈਰ ਪਸਾਰਦੀ ਜਾ ਰਹੀ ਹੈ। ਦਿਨ ਭਰ ਠੰਢੀਆਂ ਹਵਾਵਾਂ ਕਾਰਨ ਪੰਜਾਬ ਵਿਚ ਠੰਢ ਪਹਿਲਾਂ ਦੇ ਮੁਕਾਬਲੇ ਕਾਫੀ ਵੱਧ ਗਈ ਹੈ। ਇਸ ਦੌਰਾਨ ਸਕੂਲਾਂ ਨੂੰ ਛੁੱਟੀਆਂ ਹੋਣ ਕਾਰਨ ਮਾਪਿਆਂ ਅਤੇ ਬੱਚਿਆਂ ਨੇ ਸੁੱਖ ਦਾ ਸਾਹ ਲਿਆ ਹੈ, ਜਦੋਂ ਕਿ ਆਪਣੇ ਕੰਮਾਂ ‘ਤੇ ਜਾਣ ਵਾਲਿਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

LEAVE A REPLY