ਅਕਾਲੀ-ਭਾਜਪਾ ਗਠਜੋੜ ਕਿਸੇ ਵੀ ਸਮੇਂ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ : ਬਾਦਲ

3ਸ਼੍ਰੀ ਮੁਕਤਸਰ ਸਾਹਿਬ/ਚੰਡੀਗੜ੍ਹ : ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਸਬੰਧੀ ਮੀਡੀਆਂ ਦੇ ਇਕ ਹਿੱਸੇ ਵਿਚ ਆਈਆਂ ਖ਼ਬਰਾਂ ਤੇ ਟਿੱਪਣੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ-ਭਾਰਤੀ ਜਨਤਾ ਪਾਰਟੀ ਦੀ ਸਰਕਾਰ ਕਿਸੇ ਵੀ ਸਮੇਂ ਚੋਣਾਂ ਦਾ ਸਾਹਮਣਾ ਕਰਨ ਲਈ ਤਿਆਰ ਹੈ।
ਅੱਜ ਇੱਥੇ ਲੰਬੀ ਹਲਕੇ ਦੇ ਸੰਗਤ ਦਰਸ਼ਨ ਸਮਾਗਮਾਂ ਦੇ ਦੁੱਜੇ ਦਿਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਲੋਕਤਾਂਤਰਿਕ ਪ੍ਰਣਾਲੀ ਵਿਚ ਪਾਰਟੀਆਂ ਹਮੇਸਾਂ ਚੋਣਾਂ ਲਈ ਤਿਆਰ ਰਹਿੰਦੀਆਂ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਵੀ ਉਨ੍ਹਾਂ ਹੀ ਪਾਰਟੀਆਂ ਵਿਚੋਂ ਇਕ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਚੋਣਾਂ ਹੋਣ ਉਹ ਉਨ੍ਹਾਂ ਦਾ ਟਾਕਰਾ ਕਰਨ ਲਈ ਤਿਆਰ ਬਰ ਤਿਆਰ ਹਨ।
ਕਾਂਗਰਸ ਵੱਲੋਂ ਸੂਬਾ ਸਰਕਾਰ ਤੇ ਗੈਰ ਲੋਕਤਾਂਤਰਿਕ ਫੈਸਲੇ ਲੈਣ ਦੇ ਲਗਾਏ ਜਾ ਰਹੇ ਦੋਸ਼ਾਂ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਿਲਕੁੱਲ ਨਿਰਅਧਾਰ ਅਰੋਪ ਹਨ। ਸ: ਬਾਦਲ ਨੇ ਕਿਹਾ ਕਿ ਵਿਰੋਧੀ ਧਿਰ ਸਿਰਫ ਵਿਰੋਧ ਕਰਨ ਦੇ ਨਾਂਅ ਤੇ ਹੀ ਪੰਜਾਬ ਸਰਕਾਰ ਦਾ ਵਿਰੋਧ ਕਰਦੀ ਆ ਰਹੀ ਹੈ ਅਤੇ ਉਸਦੇ ਕੋਲ ਕੋਈ ਮੁੱਦਾ ਨਹੀਂ ਹੈ।
ਇਕ ਹੋਰ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਦ੍ਰਿੜ ਸਕੰਲਪਤ ਹੈ ਅਤੇ ਅਬੋਹਰ ਕਾਂਡ ਸਬੰਧੀ ਵੀ ਸੂਬਾ ਸਰਕਾਰ ਵੱਲੋਂ ਪੀੜਤ ਨੂੰ ਇਨਸਾਫ ਦੇਣ ਲਈ ਹਰ ਯੋਗ ਕਦਮ ਚੁੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕਾਂਡ ਦੇ ਦੋਸ਼ੀਆਂ ਨੂੰ ਕਾਬੂ ਕੀਤਾ ਜਾ ਰਿਹਾ ਹੈ ਅਤੇ ਇਸ ਮਾਮਲੇ ਵਿਚ ਕਾਨੂੰਨ ਆਪਣਾ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਸੁਬਾ ਸਰਕਾਰ ਅਜਿਹੇ ਮਾਮਲਿਆਂ ਨਾਲ ਸਖ਼ਤੀ ਨਾਲ ਨਿਪਟਦੀ ਹੈ ਅਤੇ ਕਿਸੇ ਨੂੰ ਵੀ ਅਮਨ ਕਾਨੂੰਨ ਆਪਣੇ ਹੱਥ ਵਿਚ ਲੈਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ।
ਇਸ ਤੋਂ ਪਹਿਲਾਂ ਪਿੰਡ ਡੱਬਵਾਲੀ ਮੱਲਕੋ ਕੀ, ਕੰਗਣ ਖੇੜਾ, ਮਾਹਣੀ ਖੇੜਾ, ਰਸੂਲ ਪੁਰਾ, ਭਾਈ ਕਾ ਕੇਰਾ ਆਦਿ ਪਿੰਡਾਂ ਵਿਚ ਸੰਗਤ ਦਰਸ਼ਨ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਇਕ ਤੋਂ ਵੱਧ ਕੇ ਇਕ ਸਕੀਮਾਂ ਬਣਾ ਕੇ ਲਾਗੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਇੱਕੋ ਇਕ ਸੂਬਾ ਹੈ ਜਿਸ ਨੇ ਸਭ ਤੋਂ ਪਹਿਲਾਂ ਗਰੀਬ ਪਰਿਵਾਰਾਂ ਲਈ ਆਟਾ ਦਾਲ ਅਤੇ ਸ਼ਗੁਨ ਸਕੀਮ ਵਰਗੀਆਂ ਸਕੀਮਾਂ ਬਣਾ ਕੇ ਲਾਗੂ ਕੀਤੀਆਂ ਹਨ। ਇਸੇ ਤਰਾਂ ਕਿਸਾਨਾਂ ਨੂੰ ਸੂਬਾ ਸਰਕਾਰ ਵੱਲੋਂ ਸਲਾਨਾ ਕੋਈ 5000 ਕਰੋੜ ਰੁਪਏ ਦੀ ਬਿਜਲੀ ਮੁਫ਼ਤ ਖੇਤੀ ਲਈ ਦਿੱਤੀ ਜਾ ਰਹੀ ਹੈ।
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਜ਼ਿਕਰ ਕਰਦਿਆਂ ਸ: ਬਾਦਲ ਨੇ ਕਿਹਾ ਕਿ ਇਸ ਸਕੀਮ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਨਾਂਦੇੜ ਸਾਹਿਬ, ਵਾਰਾਨਸੀ, ਕਟਰਾ, ਅਜਮੇਰ ਸ਼ਰੀਫ ਆਦਿ ਪ੍ਰਮੁੱਖ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਯਾਤਰਾ ਦਾ ਸਾਰਾ ਖਰਚ ਸੂਬਾ ਸਰਕਾਰ ਚੁੱਕੇਗੀ।  ਉਨ੍ਹਾਂ ਨੇ ਕਿਹਾ ਕਿ ਪੰਜਾਬ ਅਜਿਹੀ ਯੋਜਨਾ ਸ਼ੁਰੂ ਕਰਨ ਵਾਲਾ ਪਹਿਲਾ ਸੁਬਾ ਹੈ।
ਸੰਗਤ ਦਰਸ਼ਨ ਸਮਾਗਮਾਂ ਦੀ ਮਹੱਤਤਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸ਼੍ਰੋਮਣੀ ਅਕਾਲ ਦਲ-ਭਾਜਪਾ ਸਰਕਾਰ ਦਾ ਮਹੱਤਵਪੂਰਨ ਪ੍ਰੋਗਰਾਮ ਹੈ, ਜਿਸ ਤਹਿਤ ਮੌਕੇ ਤੇ ਹੀ ਜਨਤਕ ਮਸਲਿਆਂ ਦਾ ਹੱਲ ਕਰ ਦਿੱਤਾ ਜਾਂਦਾ ਹੈ। ਇਹ ਪ੍ਰੋਗਰਾਮ ਸਰਕਾਰੀ ਅਧਿਕਾਰੀਆਂ, ਕਰਮਚਾਰੀਆਂ ਦੇ ਕੰਮਕਾਜ ਦੀ ਸਮੀਖਿਆ ਦਾ ਵੀ ਵਧੀਆ ਸਾਧਨ ਹੈ। ਉਨ੍ਹਾਂ ਕਿਹਾ ਕਿ ਸੰਗਤ ਦਰਸ਼ਨ ਕੇਵਲ ਪੰਜਾਬ ਵਿਚ ਹੀ ਹੁੰਦੇ ਹਨ ਅਤੇ ਉਹ ਵੀ ਜਦ ਪੰਜਾਬ ਵਿਚ ਉਨ੍ਹਾਂ ਦੀ ਸਰਕਾਰ ਹੁੰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੁਰੇ ਮੁਲਕ ਵਿਚ ਹੋਰ ਕੋਈ ਵੀ ਮੁੱਖ ਮੰਤਰੀ ਇਸ ਤਰਾਂ ਦੇ ਪ੍ਰੋਗਰਾਮਾਂ ਦਾ ਆਯੋਜਨ ਨਹੀਂ ਕਰਦਾ ਹੈ।
ਇਸ ਮੌਕੇ ਹੋਰਨਾ ਤੋਂ ਇਲਾਵਾ ਸ: ਪਰਮਜੀਤ ਸਿੰਘ ਲਾਲੀ ਬਾਦਲ, ਸਰਕਲ ਪ੍ਰਧਾਨ ਸ: ਅਵਤਾਰ ਸਿੰਘ ਵਣਵਾਲਾ, ਚੇਅਰਮੈਨ ਪਨਕੋਫੈਡ ਸ: ਕੁਲਵਿੰਦਰ ਸਿੰਘ ਭਾਈਕਾ ਕੇਰਾ, ਸ: ਹਰਦੀਪ ਸਿੰਘ ਡਿੰਪੀ ਢਿੱਲੋਂ, ਸ: ਸਤਿੰਦਰਜੀਤ ਸਿੰਘ ਮੰਟਾ,  ਮੁੱਖ ਮੰਤਰੀ ਦੇ ਵਿਸੇਸ਼ ਪ੍ਰਮੁੱਖ ਸਕੱਤਰ ਸ: ਕੇ.ਜੇ.ਐਸ. ਚੀਮਾ ਅਤੇ ਅਜੋਏ ਕੁਮਾਰ ਸ਼ਰਮਾ, ਡਿਪਟੀ ਕਮਿਸ਼ਨਰ ਡਾ: ਬਸੰਤ ਗਰਗ, ਐਸ.ਐਸ.ਪੀ. ਸ੍ਰੀ ਕੁਲਦੀਪ ਚਾਹਲ, ਏ.ਡੀ.ਸੀ. ਵਿਕਾਸ ਸ੍ਰੀ ਕੁਲਵੰਤ ਸਿੰਘ, ਸ: ਕੁਲਬੀਰਇੰਦਰ ਸਿੰਘ ਭਾਟੀ, ਸ: ਮਨਦੀਪ ਸਿੰਘ ਪੱਪੀ ਤਰਮਾਲਾ, ਸ: ਜਸਵਿੰਦਰ ਸਿੰਘ ਧੌਲਾ, ਸ: ਅਕਾਸ਼ਦੀਪ ਸਿੰਘ ਮਿੱਡੂਖੇੜਾ, ਜਗਜੀਤ ਸਿੰਘ ਪੰਜਾਵਾ, ਸ: ਰਣਜੋਧ ਸਿੰਘ ਲੰਬੀ, ਮਨਜੀਤ ਸਿੰਘ ਲਾਲਬਾਈ, ਸੁਖਦੇਵ ਸਿੰਘ ਮਾਹਣੀ ਖੇੜਾ, ਹਰਿੰਦਰ ਸਿੰਘ, ਆਦਿ ਵੀ ਹਾਜਰ ਸਨ
ਖਹਿਰਾ ਦੇ ‘ਆਪ’ ਵਿਚ ਜਾਣ ਨਾਲ ਕੋਈ ਫਰਕ ਨਹੀਂ ਪੈਂਦਾ : ਬਾਦਲ
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਬੁਲਾਰੇ ਅਤੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਸਬੰਧੀ ਪੁੱਛੇ ਗਏ ਇਕ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ  ਪਰਕਾਸ਼ ਸਿੰੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਲਈ ਇਹ ਕੋਈ ਮੁੱਦਾ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ: ਖਹਿਰਾ ਨੇ ਭੁੱਲਥ ਤੋਂ ਹੀ ਚੋਣ ਲੜਨੀ ਸੀ, ਉਹ ਚਾਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਵਜੋਂ ਲੜਦੇ ਚਾਹੇ ਹੁਣ ਆਮ ਆਦਮੀ ਪਾਰਟੀ ਉਮੀਦਵਾਰ ਵਜੋਂ ਲੜਨ, ਇਸ ਦਾ ਅਕਾਲੀ ਭਾਜਪਾ ਗਠਜੋੜ ਦੇ ਉਮੀਦਵਾਰ ਦੀ ਜਿੱਤ ‘ਤੇ ਕੋਈ ਅਸਰ ਨਹੀਂ ਹੋਣ ਵਾਲਾ ਹੈ।

LEAVE A REPLY