ਤੇਲੰਗਾਨਾ: ਮੇਡਕ ‘ਚ ਹਵਨ ਪੰਡਾਲ ‘ਚ ਲੱਗੀ ਭਿਆਨਕ ਅੱਗ

6ਤੇਲੰਗਾਨਾ : ਤੇਲੰਗਾਨਾ ਦੇ ਮੇਡਕ ‘ਚ ਵਿਸ਼ਵ ਸ਼ਾਂਤੀ ਅਤੇ ਵਿਕਾਸ ਲਈ ਕਰਵਾਏ ਜਾ ਰਹੇ ਭਾਰੀ ਹਵਨ ‘ਚ ਅਚਾਨਕ ਅੱਗ ਲੱਗ ਗਈ। ਅੱਗ ਦੀਆਾਂ ਲਪਟਾਂ ਇੰਨੀਆਂ ਤੇਜ਼ ਸਨ ਕਿ ਉਹ ਪੂਰੇ ਪੰਡਾਲ ‘ਚ ਫੈਲ ਗਈਆਂ। ਮੌਕੇ ‘ਤੇ ਘਟਨਾ ਸਥਾਨ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚ ਚੁੱਕੀਆਂ ਹਨ ਜੋ ਅੱਗ ‘ਤੇ ਕਾਬੂ ਪਾਉਣ ਲਈ ਕੋਸ਼ਿਸ਼ ਕਰ ਰਹੀਆਂ ਹਨ। ਫਿਲਹਾਲ ਇਸ ਘਟਨਾ ਨਾਲ ਕੋਈ ਜਾਨੀ-ਮਾਲੀ ਨੁਕਸਾਨ ਹੋਣ ਦੀ ਖਬਰ ਨਹੀਂ ਮਿਲੀ ਹੈ। ਇਹ ਹਵਨ ਸੂਬ ਦੇ ਵਿਕਾਸ ਲਈ ਤੇਲੰਗਾਨਾ ਸਰਕਾਰ ਵਲੋਂ ਕਰਵਾਇਆ ਜਾ ਰਿਹਾ ਹੈ, ਜਿਸ ‘ਚ ਕਈ ਕੇਂਦਰੀ ਮੰਤਰੀ ਵੀ ਮੌਜੂਦ ਸਨ ਅਤੇ ਰਾਸ਼ਟਰਪਤੀ ਪ੍ਰਣਬ ਮੁਖਰਜੀ ਵੀ ਇਸ ਹਵਨ ‘ਚ ਸ਼ਾਮਲ ਹੋਣ ਵਾਲੇ ਸਨ।

LEAVE A REPLY