1ਚੰਡੀਗੜ੍ਹ : ਤਖ਼ਤ ਸਾਹਿਬਾਨ ਦੇ ਜਥੇਦਾਰਾਂ ਨੂੰ ਹਟਾਉਣ ਦੇ ਮੁੱਦੇ ‘ਤੇ ਮੁੜ ਟਕਰਾਅ ਦੇ ਹਾਲਤ ਬਣ ਗਏ ਹਨ। ਇਸ ਬਾਰੇ ਪੰਜ ਪਿਆਰੇ ਆਪਣੇ ਫੈਸਲੇ ‘ਤੇ ਦ੍ਰਿੜ੍ਹ ਹਨ। ਉਨ੍ਹਾਂ ਨੇ ਅੱਜ ਫਿਰ ਕਿਹਾ ਹੈ ਕਿ ਉਹ ਆਪਣਾ ਫੈਸਲਾ ਕਿਸੇ ਵੀ ਕੀਮਤ ‘ਤੇ ਨਹੀਂ ਬਦਲਣਗੇ। ਉਧਰ, ਸ਼ੋਮਣੀ ਕਮੇਟੀ ਨੇ ਇਸ ਬਾਰੇ ਵਿਚਾਰ ਕਰਨ ਲਈ ਇੱਕ ਜਨਵਰੀ ਨੂੰ ਕਾਰਜਕਾਰਨੀ ਦੀ ਮੀਟਿੰਗ ਬੁਲਾ ਲਈ ਹੈ।
ਇਸ ਬਾਰੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਨੇ ਕਿਹਾ ਕਿ ਪੰਜ ਪਿਆਰਿਆਂ ਨੂੰ ਆਪਣੇ ਅਧਿਕਾਰ ਖੇਤਰ ਵਿੱਚ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਮਸਲੇ ਦੇ ਹੱਲ ਲਈ ਇੱਕ ਜਨਵਰੀ ਨੂੰ ਕਾਰਜਕਾਰਨੀ ਦੀ ਮੀਟਿੰਗ ਬੁਲਾਈ ਗਈ ਹੈ। ਉਨ੍ਹਾਂ ਨੇ ਮਸਲੇ ਦੇ ਹੱਲ ਲਈ ਸਿੱਖ ਸੰਗਤ ਤੋਂ ਵੀ ਸਹਿਯੋਗ ਮੰਗਿਆ ਹੈ। ਜ਼ਿਕਰਯੋਗ ਹੈ ਕਿ ਪੰਜ ਪਿਆਰਿਆਂ ਨੇ ਮੀਟਿੰਗ ਕਰਕੇ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤਾ ਸੀ ਕਿ ਪਹਿਲੀ ਜਨਵਰੀ ਤੱਕ ਪੰਜ ਤਖ਼ਤਾਂ ਦੇ ਜਥੇਦਾਰਾਂ ਨੂੰ ਸੇਵਾਮੁਕਤ ਕਰਕੇ ਉਨ੍ਹਾਂ ਨੂੰ ਫਾਰਗ ਕੀਤਾ ਜਾਵੇ।

LEAVE A REPLY