4ਨਵੀਂ ਦਿੱਲੀ  : ਉਤਰੀ ਭਾਰਤ ਵਿਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹਾਲਾਂਕਿ ਦੇਸ਼ ਵਿਚ ਕਿਸੇ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਇਸ ਤੋਂ ਪਹਿਲਾਂ ਬੀਤੀ 25 ਦਸੰਬਰ ਨੂੰ ਵੀ ਉਤਰੀ ਭਾਰਤ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ।
ਇਸ ਭੂਚਾਲ ਦਾ ਕੇਂਦਰ ਚੀਨ ਸੀ, ਜਿਥੇ 6.4 ਤੀਬਰਤਾ ਵਾਲੇ ਭੂਚਾਲ ਕਾਰਨ ਲੋਕ ਕਾਫੀ ਸਹਿਮ ਗਏ। ਦੱਸਿਆ ਜਾ ਰਿਹਾ ਹੈ ਕਿ ਇਹ ਭੂਚਾਲ ਸਥਾਨਕ ਸਮੇਂ ਅਨੁਸਾਰ ਰਾਤ 12:22 ਵਜੇ ਆਇਆ। ਇਥੇ ਵੀ ਕਿਸੇ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।

LEAVE A REPLY