ਗੁਰਦਾਸਪੁਰ : ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੰਜ ਪਿਆਰਿਆਂ ਨੂੰ ਬਰਖਾਸਤ ਕਰਨ ਦੇ ਮਾਮਲੇ ‘ਤੇ ਬੋਲਦਿਆਂ ਕਿਹਾ ਹੈ ਕਿ ਐਸ.ਜੀ.ਪੀ.ਸੀ. ਦੇ ਕੰਮ ‘ਚ ਉਨ੍ਹਾਂ ਦੀ ਕੋਈ ਦਖਲ ਅੰਦਾਜ਼ੀ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਐਸ.ਜੀ.ਸੀ.ਪੀ. ਵਲੋਂ ਜਿਹੜੇ ਫੈਸਲੇ ਲਏ ਜਾਂਦੇ ਹਨ ਉਹ ਆਪਣੇ ਪੱਧਰ ‘ਤੇ ਹੀ ਲਏ ਜਾਂਦੇ ਹਨ। ਮੁੱਖ ਮੰਤਰੀ ਗੁਰਦਾਸਪੁਰ ‘ਚ ਸੰਗਤ ਦਰਸ਼ਨ ਕਰ ਰਹੇ ਸਨ।
ਦੱਸ ਦਈਏ ਕਿ ਸ਼ੁਕਰਵਾਰ ਨੂੰ ਐਸ.ਜੀ.ਪੀ.ਸੀ. ਵਲੋਂ ਪੰਜ ਪਿਆਰਿਆਂ ‘ਚੋਂ ਚਾਰ ਪਿਆਰਿਆਂ ਨੂੰ ਬਰਖਾਸਤ ਕਰਨ ਦਾ ਫੈਸਲਾ ਕੀਤਾ ਗਿਆ ਸੀ। ਦਰਅਸਲ ਪੰਜ ਪਿਆਰੇ ਜਥੇਦਾਰਾਂ ਵਲੋਂ ਡੇਰਾ ਸਿਰਸਾ ਮੁਖੀ ਨੂੰ ਦਿੱਤੀ ਮੁਆਫੀ ਤੋਂ ਨਾਰਾਜ਼ ਚੱਲ ਰਹੇ ਹਨ। ਐਸ.ਜੀ.ਪੀ.ਸੀ. ਤੋਂ ਬਰਖਾਸਤਗੀ ਤੋਂ ਬਾਅਦ ਪੰਜ ਪਿਆਰਿਆਂ ਨੇ ਜਥੇਦਾਰਾਂ ਦੇ ਬਾਈਕਾਟ ਦਾ ਐਲਾਨ ਵੀ ਕੀਤਾ ਹੈ।