’84 ਦੰਗਾ ਪੀੜਤਾਂ ਦੇ ਪਰਿਵਾਰਾਂ ਨੇ ਜੇਤਲੀ ਨਾਲ ਕੀਤੀ ਮੁਲਾਕਾਤ, ਰੱਖੀ ਇਹ ਮੰਗ

3ਨਵੀਂ ਦਿੱਲੀ : ਪੰਜਾਬ ਵਿਚ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਦੇ ਪਰਿਵਾਰਾਂ ਨੇ ਐਤਵਾਰ ਨੂੰ ਵਿੱਤ ਮੰਤਰੀ ਅਰੁਣ ਜੇਤਲੀ ਨਾਲ ਮੁਲਾਕਾਤ ਕੀਤੀ ਅਤੇ ਮੰਗ ਕੀਤੀ ਕਿ ਉਨ੍ਹਾਂ ਦਾ ਮੁਆਵਜ਼ਾ ਜਾਰੀ ਕੀਤਾ ਜਾਵੇ।
ਸਿੱਖ ਸੰਗਤ ਦੇ ਜਨਰਲ ਸਕੱਤਰ ਅਵਿਨਾਸ਼ ਜਾਇਸਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ 1985 ‘ਚ ਮੁਆਵਜ਼ਾ ਜਾਰੀ ਕਰਨ, ਮੁੜਵਸੇਬੇ ਅਤੇ ਪੀੜਤ ਪਰਿਵਾਰਾਂ ਦਾ ਵਿਸ਼ਵਾਸ ਬਹਾਲ ਕਰਨ ਦਾ ਫੈਸਲਾ ਕੀਤਾ ਸੀ ਪਰ ਅਜੇ ਤਕ ਫੈਸਲੇ ਨੂੰ ਲਾਗੂ ਨਹੀਂ ਕੀਤਾ ਗਿਆ ਹੈ ਅਤੇ ਪਰਿਵਾਰ ਹੁਣ ਵੀ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ।
ਉਨ੍ਹਾਂ ਨੇ ਕਿਹਾ ਕਿ ਅਸੀਂ ਮੰਤਰੀ ਨਾਲ ਉਨ੍ਹਾਂ ਦੇ ਘਰ ‘ਚ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮੰਗਾਂ ਦਾ ਮੰਗ ਪੱਤਰ ਸੌਂਪਿਆ ਕਿ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਜਾਰੀ ਕੀਤਾ ਜਾਵੇ ਅਤੇ ਉਨ੍ਹਾਂ ਦੇ ਮੁੜਵਸੇਬੇ ਲਈ ਜਿਨ੍ਹਾਂ ਉਪਾਵਾਂ ਦੀ ਘੋਸ਼ਣਾ ਕੀਤੀ ਗਈ ਸੀ ਉਨ੍ਹਾਂ ਨੂੰ ਲਾਗੂ ਕੀਤਾ ਜਾਵੇ।

LEAVE A REPLY