8ਚੰਡੀਗੜ੍ਹ : ਨਗਰ ਕੌਂਸਿਲ, ਬਲਾਚੌਰ ਦੀਆਂ ਹੱਦਾਂ ਵਿੱਚ ਵਾਧਾ ਕਰਦਿਆਂ ਹੋਇਆਂ ਬਲਾਚੌਰ, ਸਿਆਣਾ ਅਤੇ ਮਹਿੰਦੀਪੁਰ ਪਿੰਡਾਂ ਦੇ ਬਾਕੀ ਬਚਦੇ ਇਲਾਕਿਆਂ ਨੂੰ ਬਲਾਚੌਰ ਨਗਰ ਕੌਂਸਿਲ ਦੀਆਂ ਹੱਦਾਂ ਵਿੱਚ ਸ਼ਾਮਿਲ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਹੋਇਆਂ ਸ੍ਰੀ ਅਨਿਲ ਜੋਸ਼ੀ, ਸਥਾਨਕ ਸਰਕਾਰਾਂ ਮੰਤਰੀ ਨੇ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਛੇਤੀ ਹੀ ਜਾਰੀ ਕਰ ਦਿੱਤੀ ਜਾਵੇਗੀ ਅਤੇ ਇਸ ਦੇ ਨਾਲ ਇਨ੍ਹਾਂ ਇਲਾਕਿਆਂ ਵਿੱਚ ਮੁਢਲੀਆਂ ਸ਼ਹੂਲਤਾਂ ਜਿਵੇਂ ਕਿ ਵਾਟਰ ਸਪਲਾਈ, ਸੜਕਾਂ, ਗਲੀਆਂ ਅਤੇ ਸਟਰੀਟ ਲਾਈਟਾਂ ਆਦਿ ਸ਼ਹੂਲਤਾਂ ਮੁਹੱਈਆ ਹੋ ਜਾਣਗੀਆਂ ਅਤੇ ਇਨ੍ਹਾਂ ਇਲਾਕਿਆਂ ਵਿੱਚ ਸਾਰੀਆਂ ਸ਼ਹਿਰੀ ਸ਼ਹੂਲਤਾਂ ਉਪਲਬਧ ਹੋ ਜਾਣਗੀਆਂ। ਇਸ ਦੇ ਨਾਲ ਪਹਿਲਾਂ ਚੱਲ ਰਹੇ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਅਤੇ ਨਵੇਂ ਸਕੂਲ ਖੋਲ੍ਹੇ ਜਾਣ ਦਾ ਵੀ ਉਪਬੰਧ ਹੈ। ਇਸ ਸ਼ਹਿਰ ਦੇ ਸਮੁੱਚੇ ਵਿਕਾਸ ਲਈ 19.77 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੀ ਪ੍ਰਵਾਨਗੀ ਵੀ ਵਿਚਾਰ ਅਧੀਨ ਹੈ ਜੋ ਜਲਦੀ ਹੀ ਜਾਰੀ ਕਰ ਦਿੱਤੀ ਜਾਵੇਗੀ।

LEAVE A REPLY