ਚੰਡੀਗੜ੍ਹ : ਜਥੇਦਾਰ ਤੋਤਾ ਸਿੰਘ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਨੇ ਦੁਨੀਆਂ ਦੇ ਹਰ ਹਿੱਸੇ ਵਿਚ ਰਹਿੰਦੇ ਸਮੂਹ ਪ੍ਰਵਾਸੀ ਭਾਰਤੀ ਪੰਜਾਬੀਆਂ ਨੂੰ ਪ੍ਰਵਾਸੀ ਭਾਰਤੀ ਦਿਵਸ ਮੋਕੇ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਬੜੀ ਮਾਣ ਦੀ ਗੱਲ ਹੈ ਕਿ ਸਾਡੇ ਪੰਜਾਬੀ ਭਾਈਚਾਰੇ ਨੇ ਵਿਸ਼ਵ ਪੱਧਰ ਤੇ ਦੁਨੀਆ ਦੇ ਹਰ ਨੁਕਰੇ ਤੇ ਨਾਮਣਾ ਖੱਟਿਆ ਹੈ।
ਮੰਤਰੀ ਨੇ ਪਰਵਾਸੀ ਭਾਰਤੀਆਂ ਦੀ ਭਲਾਈ ਲਈ ਸਰਕਾਰ ਨੇ ਕਈ ਅਹਿਮ ਉਪਰਾਲੇ ਕੀਤੇ ਹਨ ਅਤੇ ਉਨ੍ਹਾਂ ਕਿਹਾ ਕਿ ਸਰਕਾਰ ਵਿਦੇਸ਼ਾਂ ਵਿਚ ਰਹਿੰਦੇ ਪੰਜਾਬੀ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਵੱਚਨਬੱਧ ਹੈ। ਪ੍ਰਵਾਸੀ ਪੰਜਾਬੀ ਭਾਰਤੀ ਦੀਆਂ ਸ਼ਿਕਾਇਤਾਂ ਨੂੰ ਜਲਦੀ ਨਜਿੱਠਣ ਲਈ ਆਨ-ਲਾਈਨ ਵੈੱਬ ਪੋਰਟਲ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਨੂੰ ਮਾਤ ਭੂਮੀ ਨਾਲ ਜੁੜੇ ਰਹਿਣ ਲਈ ਸਰਕਾਰ ਵਲੋਂ ਰਿਹਾਇਸ਼ੀ ਅਤੇ ਉਦਯੋਗਿਕ ਪਲਾਟਾਂ ਲਈ ਕੋਟਾ ਦਸ ਪ੍ਰਤੀਸ਼ਤ ਰਾਖਵੇਂ ਰੱਖਿਆ ਗਿਆ ਹੈ।ਪੰਜਾਬੀ ਪ੍ਰਵਾਸੀ ਭਾਰਤੀਆਂ ਦੀ ਪਹਿਚਾਣ ਲਈ ਉਨਾਂ ਨੂੰ ਐਨ.ਆਰ.ਆਈ ਪ੍ਰਵਿਲੇਜ਼ ਕਾਰਡ ਜਾਰੀ ਕੀਤੇ ਗਏ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਪਰਵਾਸੀ ਭਾਰਤੀਆਂ ਦੇ ਕੇਸਾਂ ਦੇ ਜਲਦੀ ਨਿਪਟਾਰੇ ਲਈ ਫਾਸਟ ਟਰੈਕ ਰੇਵੀਨਿਊ ਕੋਰਟ ਸਥਾਪਤ ਕੀਤੀਆਂ ਗਈਆਂ ਹਨ। ਰਾਜ ਦੇ ਸਬੰਧਤ ਜ਼ਿਲ੍ਹਾ ਮਾਲ ਅਫਸਰਾਂ ਨੂੰ ਰੇਵੀਨਿਊ ਸਬੰਧੀ ਅਧਿਕਾਰ ਦਿੱਤੇ ਗਏ ਹਨ ਤਾਂਕਿ ਕੇਸਾਂ ਦਾ ਜਲਦੀ ਨਿਪਟਾਰਾ ਹੋ ਸਕੇ। ਇਸ ਤੋਂ ਇਲਾਵਾ ਐਨ.ਆਈ.ਆਰ. ਲਈ ਜੁਡੀਸ਼ੀਅਲ ਕੋਰਟ ਜਲੰਧਰ ਵਿਖੇ ਸਥਾਪਤ ਕੀਤੀ ਗਈ ਹੈ ਅਤੇ ਰਾਜ ਦੇ ਸਮੁੱਚੇ ਜ਼ਿਲ੍ਹਿਆਂ ਵਿੱਚ ਵੀ ਅਜਿਹੀਆਂ ਅਦਾਲਤਾਂ ਸਥਾਪਤ ਕੀਤੀਆਂ ਜਾਣਗੀਆਂ।
ਜਥੇਦਾਰ ਤੋਤਾ ਸਿੰਘ ਨੇ ਕਿਹਾ ਪੰਜਾਬ ਸਰਕਾਰ ਨੇ ਪਰਵਾਸੀ ਭਾਰਤੀਆਂ ਦੇ ਹਿੱਤਾਂ ਲਈ ਪੰਦਰਾਂ ਐਨ.ਆਈ.ਆਰ. ਪੁਲਿਸ ਸਟੇਸ਼ਨ ਅੰਮ੍ਰਿਤਸਰ, ਬਠਿੰਡਾ, ਫਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਪੁਰ, ਜਲੰਧਰ (ਦਿਹਾਤੀ ਅਤੇ ਸ਼ਹਿਰ), ਕਪੂਰਥਲਾ ਲੁਧਿਆਣਾ (ਰੂਰਲ ਅਤੇ ਸਿਟੀ), ਮੋਗਾ, ਐਸ.ਏ.ਐਸ. ਨਗਰ, ਪਟਿਆਲਾ, ਸੰਗਰੂਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਸਥਾਪਤ ਕੀਤੇ ਗਏ ਹਨ। ਪਰਵਾਸੀ ਭਾਰਤੀਆਂ ਦੀ ਉਨ੍ਹਾਂ ਦੀਆਂ ਜਾਇਦਾਦਾਂ ਸਬੰਧੀ ਮਸਲਿਆਂ ਦੇ ਢੰਗ ਨੂੰ ਹੋਰ ਸੁਖਾਲਾ ਅਤੇ ਤੇਜ਼ੀ ਨਾਲ ਕਰਨ ਲਈ ਪੰਜਾਬ ਅਰਬਨ ਰੈਂਟ ਕੰਟਰੋਲ ਐਕਟ ਵਿੱਚ ਸੋਧ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਹੁਣ ਐਨ.ਆਰ.ਆਈ. ਆਪਣੇ ਪਿਤਾ ਪੁਰਖੀ ਜਾਇਦਾਦਾਂ ਖੇਤੀ ਯੋਗ ਜ਼ਮੀਨ ਅਤੇ ਹੋਰ ਪ੍ਰਾਪਟੀਆਂ ਸਬੰਧੀ ਵੇਰਵੇ ਦੇਸ਼ ਦੇ ਕਿਸੇ ਵੀ ਕੋਨੇ ਤੋਂ ਵੇਖ ਸਕਦੇ ਹਨ ਤੇ ਇਸ ਸਬੰਧੀ ਉਨ੍ਹਾਂ ਦੀ ਸਹੂਲਤ ਲਈ ਸੋਧੇ ਕਾਨੂੰਨ ਲਾਗੂ ਕੀਤੇ ਗਏ ਹਨ। ਵਿਦੇਸ਼ਾਂ ਵਿੱਚ ਰਹਿੰਦੇ ਪਰਵਾਸੀ ਪੰਜਾਬੀ ਭਾਰਤੀਆਂ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਕਈ ਕਾਨੂੰਨ ਲਾਗੂ ਕੀਤੇ ਗਏ ਹਨ। ਜਿਸ ਤਹਿਤ ਵਿਦੇਸ਼ੀ ਲਾੜ੍ਹਿਆਂ ਵੱਲੋਂ ਕੀਤੇ ਜਾ ਧੋਖੇ ਫਰੇਬ ਤੋਂ ਪੰਜਾਬੀ ਮੁਟਿਆਰਾਂ ਨੂੰ ਬਚਾਉਣ ਲਈ ਵਿਆਹ ਰਜਿਸਟਰਡ ਕਰਵਾਉਣ ਦੇ ਅਧਿਕਾਰ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ, ਮਾਲ ਅਫਸਰਾਂ, ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਦਿੱਤੇ ਗਏ ਹਨ।
ਮੰਤਰੀ ਨੇ ਅੱਗੇ ਦੱਸਿਆ ਕਿ ਪਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਦਾ ਮੌਕੇ ਤੇ ਨਿਪਟਾਰਾ ਕਰਨ ਲਈ ਐਨ.ਆਰ.ਆਈ. ਸੰਗਤ ਦਰਸ਼ਨ ਕਰਵਾਏ ਗਏ ਸੀ। ਉਹਨਾਂ ਦੀ ਸਹੂਲਤ ਲਈ ਆਨ ਲਾਈਨ ਵੈਬ ਪੋਰਟਲ ਡਬਲਯੂ ਡਬਲਯੂ ਡਬਲਯੂ ਡਾਟ ਐਨਆਰਆਈ ਡਾਟ ਗੋਵ ਡਾਟ ਇੰਨ ਵੈਬਸਾਈਟ ਸ਼ੁਰੂ ਕੀਤੀ ਗਈ ਹੈ। ਜਿਸ ਤੇ ਐਨ.ਆਰ.ਆਈ. ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ।