01ਚੰਡੀਗੜ : ਖਡੂਰ ਸਾਹਿਬ ਜ਼ਿਮਨੀ ਚੋਣ ਲਈ ਅੱਜ ਕਾਂਗਰਸ ਨੇ ਰਮਨਜੀਤ ਸਿੰਘ ਸਿੱਕੀ ਨੂੰ ਫਿਰ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ। ਰਮਨਜੀਤ ਸਿੰਘ ਸਿੱਕੀ ਇਸ ਤੋਂ ਪਹਿਲਾਂ ਖਡੂਰ ਸਾਹਿਬ ਹਲਕੇ ਦੇ ਵਿਧਾਇਕ ਸਨ ਅਤੇ ਉਨ•ਾਂ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਰੋਸ ਵਜੋਂ ਅਸਤੀਫਾ ਦੇ ਦਿੱਤਾ ਸੀ। ਜ਼ਿਕਰਯੋਗ ਹੈ ਕਿ ਖਡੂਰ ਸਾਹਿਬ ਉਪ ਚੋਣ 13 ਫਰਵਰੀ ਨੂੰ ਹੋ ਰਹੀ ਹੈ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 28 ਜਨਵਰੀ ਹੈ।
ਇਸ ਦੌਰਾਨ ਕਾਂਗਰਸ ਵਲੋਂ ਉਮੀਦਵਾਰ ਐਲਾਨ ਜਾਣ ਤੋਂ ਬਾਅਦ ਖਡੂਰ ਸਾਹਿਬ ਚੋਣ ਦਾ ਮੈਦਾਨ ਹੋਰ ਭਖ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਪਹਿਲਾਂ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਇਥੋਂ ਆਪਣਾ ਉਮੀਦਵਾਰ ਐਲਾਨ ਚੁੱਕਾ ਹੈ। ਰਵਿੰਦਰ ਸਿੰਘ ਬ੍ਰਹਮਪੁਰਾ ਪਹਿਲੀ ਵਾਰੀ ਚੋਣ ਲੜ ਰਹੇ ਹਨ। ਰਮਨਜੀਤ ਸਿੰਘ ਸਿੱਕੀ ਨੇ ਸਾਲ 2012 ਦੀਆਂ ਵਿਧਾਨ ਸਭਾ ਚੋਣਾਂ ਵਿਚ ਖਡੂਰ ਸਾਹਿਬ ਹਲਕੇ ਤੋਂ ਰਣਜੀਤ ਸਿੰਘ ਬ੍ਰਹਮਪੁਰਾ ਹਰਾਇਆ ਸੀ।

LEAVE A REPLY