7ਨਵੀਂ ਦਿੱਲੀ— ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਮੁਖੀ ਅਮਿਤ ਸ਼ਾਹ ਸਮੇਤ ਕਈ ਨੇਤਾਵਾਂ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਨਾਲ ਜੁੜੀਆਂ ਫਾਈਲਾਂ ਜਨਤਕ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਨੇ ‘ਇਤਿਹਾਸਕ ਕਦਮ’ ਉਠਾਇਆ ਹੈ। ਰਾਜਨਾਥ ਸਿੰਘ ਨੇ ਟਵੀਟ ਕਰਕੇ ਕਿਹਾ, ”ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ ਜਯੰਤੀ ‘ਤੇ ਯਾਦ ਕਰਦੇ ਹੋਏ ਉਨ੍ਹਾਂ ਨੂੰ ਨਮਨ ਕੀਤਾ ਅਤੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਨੇਤਾਜੀ ਨਾਲ ਜੁੜੀਆਂ ਫਾਈਲਾਂ ਨੂੰ ਜਨਤਕ ਕਰਕੇ ਦੇਸ਼ ਦੇ ਇਤਿਹਾਸ ‘ਚ ਅੱਜ ਦੇ ਦਿਨ ਨੂੰ ਜ਼ਿਕਰਯੋਗ ਬਣਾ ਦਿੱਤਾ ਹੈ।”
ਭਾਜਪਾ ਮੁਖੀ ਅਮਿਤ ਸ਼ਾਹ ਨੇ ਵੀ ਟਵੀਟ ਕਰਕੇ ਕਿਹਾ, ”ਨੇਤਾਜੀ ਨਾਲ ਜੁੜੀਆਂ ਫਾਈਲਾਂ ਨੂੰ ਜਨਤਕ ਕਰਨ ਦੇ ਇਤਿਹਾਸਕ ਅਤੇ ਸਾਹਸੀ ਫੈਸਲਾ ਲੈਣ ਲਈ ਪੀਐੱਮ ਮੋਦੀ ਨੂੰ ਵਧਾਈ ਦਿੰਦਾ ਹਾਂ ਅਤੇ ਆਪਣੇ ਸਾਹਸ, ਬਹਾਦਰੀ ਅਤੇ ਦੇਸ਼ਭਗਤੀ ਨਾਲ ਅਣਗਿਣਤ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਵਾਲੇ ਸੁਭਾਸ਼ ਚੰਦਰ ਬੋਸ ਜੀ ਦੀ ਯਜੰਤੀ ‘ਤੇ ਉਨ੍ਹਾਂ ਨਮਨ ਕਰਦਾ ਹਾਂ।”
ਗੁਜਰਾਤ ਦੀ ਮੁੱਖ ਮੰਤਰੀ ਆਨੰਦੀਬੇਨ ਪਟੇਲ ਨੇ ਵੀ ਨੇਤਾਜੀ ਨਾਲ ਜੁੜੀਆਂ ਫਾਈਲਾਂ ਜਨਤਕ ਕਰਨ ਲਈ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਭਾਰਤ ਸਰਕਾਰ ਨੇ ਨੇਤਾਜੀ ਨਾਲ ਜੁੜੀਆਂ ਫਾਈਲਾਂ ਨੂੰ ਜਨਤਕ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਕੇ ਜਨਤਾ ਨਾਲ ਕੀਤੇ ਇਕ ਹੋਰ ਵਾਅਦੇ ਨੂੰ ਪੂਰਾ ਕੀਤਾ ਹੈ। ਨੇਤਾਜੀ ਦੀਆਂ ਫਾਈਲਾਂ ਦੇ ਪਹਿਲੇ ਸੈੱਟ ਨੂੰ ਉਨ੍ਹਾਂ ਦੀ ਜਯੰਤੀ ‘ਤੇ ਜਨਤਕ ਕਰਕੇ ਦੇਸ਼ ਦੇ ਇਤਿਹਾਸ ‘ਚ ਇਹ ਦਿਨ ਇਕ ਹੋਰ ਯਾਦਗਾਰ ਦਿਨ ਬਣ ਗਿਆ ਹੈ।

LEAVE A REPLY