ਫਿਰਕੂ ਤਾਕਤਾਂ ਦੇਸ਼ ਲਈ ਵੱਡਾ ਖਤਰਾ : ਲਾਲੂ

5ਪਟਨਾ— ਰਾਸ਼ਟਰੀ ਜਨਤਾ ਦਲ (ਰਾਜਦ) ਪ੍ਰਧਾਨ ਲਾਲੂ ਪ੍ਰਸਾਦ ਯਾਦਵ ਨੇ ਫਿਰਕੂ ਤਾਕਤਾਂ ਨੂੰ ਦੇਸ਼ ਲਈ ਵੱਡਾ ਖਤਰਾ ਦੱਸਿਆ ਅਤੇ ਕਿਹਾ ਕਿ ਅਜਿਹੀਆਂ ਤਾਕਤਾਂ ਸੱਤਾ ‘ਚ ਬਣੇ ਰਹਿਣ ਲਈ ਦੇਸ਼ ‘ਚ ਭਰਮ ਦਾ ਮਾਹੌਲ ਪੈਦਾ ਕਰ ਰਹੀਆਂ ਹਨ। ਯਾਦਵ ਨੇ ਕਿਹਾ ਕਿ ਫਿਰਕੂ ਤਾਕਤਾਂ ਸੱਤਾ ਲਈ ਭਰਾ-ਭੈਣ, ਰੰਗ-ਭੇਦ ਅਤੇ ਧਰਮ ਦੇ ਆਧਾਰ ‘ਤੇ ਦੇਸ਼ ਨੂੰ ਵੰਡਣ ਦੀ ਲਗਾਤਾਰ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਨੇ ਵਿਧਾਨ ਸਭਾ ਚੋਣਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਬਿਹਾਰ ਦੀ ਜਨਤਾ ਨੇ ਫਿਰਕੂ ਤਾਕਤਾਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਅਤੇ ਭਾਰੀ ਜਨਾਦੇਸ਼ ਦੇ ਕੇ ਮਹਾਗਠਜੋੜ ਦੀ ਸਰਕਾਰ ਬਣਾਈ ਹੈ।
ਦੇਸ਼ ਵਿਚ ਫਿਰਕਾਪ੍ਰਸਤੀ ਦੇ ਨਾਲ-ਨਾਲ ਛੂਆ-ਛੂਤ ਵੀ ਵਧ ਰਿਹਾ ਹੈ। ਲਾਲੂ ਨੇ ਹੈਦਰਾਬਾਦ ਕੇਂਦਰੀ ਯੂਨੀਵਰਸਿਟੀ ਵਿਚ ਵਿਦਿਆਰਥੀ ਰੋਹਿਤ ਵੇਮੁਲਾ ਦੀ ਚਰਚਾ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੇ ਇਕ ਹੋਣਹਾਰ ਵਿਦਿਆਰਥੀ ਨੂੰ ਖੁਦਕੁਸ਼ੀ ਕਰਨ ਲਈ ਮਜ਼ਬੂਰ ਕਰ ਦਿੱਤਾ। ਪੀ. ਐੱਮ. ਮੋਦੀ ਹੁਣ ਵਿਦਿਆਰਥੀ ਦੀ ਮੌਤ ‘ਤੇ ਮਗਰਮਛ ਦੇ ਹੰਝੂ ਵਹਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸੱਤਾ ਹਾਸਲ ਕਰਨ ਤੋਂ ਬਾਅਦ ਮੋਦੀ ਨੂੰ ਦਲਿਤਾਂ ਅਤੇ ਪਿਛੜਿਆਂ ਨਾਲ ਨਫਰਤ ਹੋ ਗਈ ਹੈ।

LEAVE A REPLY