ਢੁੱਡੀਕੇ/ਚੰਡੀਗੜ : ਪੰਜਾਬ ਦੇ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਅੰਗਰੇਜਾਂ ਦੀ ਬਸਤੀਵਾਦੀ ਗੁਲਾਮੀ ਖਿਲਾਫ ਲੜ ਕੇ, ਸ਼ਹੀਦ ਭਗਤ ਸਿੰਘ ਸਮੇਤ ਹੋਰ ਹਜਾਰਾਂ ਅਜਾਦੀ ਪ੍ਰਵਾਨਿਆਂ ਲਈ ਪ੍ਰੇਰਣਾ ਦੀ ਲੌਅ ਬਣਨ ਵਾਲੇ ਪੰਜਾਬ ਦੇ ਮਹਾਨ ਅਜਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਨੂੰ ਉਨ•ਾਂ ਦੇ 150ਵੇਂ ਜਨਮ ਦਿਨ ਤੇ ਇੱਥੇ ਨਮਨ ਕੀਤਾ।
ਇਸ ਮੌਕੇ ‘ਤੇ ਬੋਲਦਿਆਂ ਉਪ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਦੇ ਪੰਨੇ ਮਹਾਨ ਦੇਸ਼ ਭਗਤਾਂ ਦੀਆਂ ਗਾਥਾਵਾਂ ਨਾਲ ਭਰੇ ਪਏ ਹਨ, ਜਿੰਨ•ਾਂ ਨੇ ਦੇਸ਼ ਦੀ ਆਜਾਦੀ ਦੀ ਲੜਾਈ ਵਿਚ ਵੱਡੀਆਂ ਕੁਰਬਾਨੀਆਂ ਕੀਤੀਆਂ ਅਤੇ ਜਿੰਨ•ਾਂ ਨੇ ਨਾ ਕੇਵਲ ਹੱਸ ਹੱਸ ਕੇ ਫਾਂਸੀ ਦੇ ਰੱਸੇ ਚੁੰਮੇ ਸਗੋਂ ਅੰਡੇਮਾਨ-ਨਿਕੋਬਾਰ ਤੱਕ ਦੀਆਂ ਮਨੁੱਖੀ ਅਧਿਕਾਰਾਂ ਦਾ ਘਾਣ ਕਰਨ ਵਾਲੀਆਂ ਜੇਲ•ਾਂ ਵਿਚ ਵੀ ਆਪਣੇ ਦੇਸ਼ ਲਈ ਸਜਾਵਾਂ ਭੁਗਤੀਆਂ। ਉਨ•ਾਂ ਕਿਹਾ ਕਿ ਮੈਂ ਢੁੱਡੀਕੇ ਦੀ ਪਵਿੱਤਰ ਧਰਤੀ ਨੂੰ ਸਿਜਦਾ ਕਰਦਾ ਹਾਂ ਜਿਸ ਨੇ ਜੰਗ-ਏ-ਅਜਾਦੀ ਦੇ ਇਕ ਮਹਾਨ ਸ਼ਹੀਦ ਨੂੰ ਜਨਮ ਦਿੱਤਾ।
ਸ਼੍ਰੋਮਣੀ ਅਕਾਲੀ ਦਲ ਨੂੰ ਸ਼ਹੀਦਾਂ ਦੀ ਪਾਰਟੀ ਦੱਸਦਿਆਂ ਸ: ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸ ਪਾਰਟੀ ਨੇ ਅਜਾਦੀ ਦੀ ਲੜਾਈ ਵਿਚ ਮੋਹਰਲੀਆਂ ਸਫਾਂ ਵਿਚ ਰਹਿ ਕੇ ਆਪਣਾ ਵੱਡਾ ਯੋਗਦਾਨ ਪਾਇਆ ਸੀ ਅਤੇ ਅਜਾਦੀ ਤੋਂ ਬਾਅਦ ਵੀ ਇਸ ਪਾਰਟੀ ਨੇ ਦੇਸ਼ ਵਿਚ ਲੋਕਤੰਤਰੀ ਕਦਰਾਂ ਕੀਮਤਾਂ ਦੀ ਰਾਖੀ, ਕਿਸਾਨਾਂ ਅਤੇ ਗਰੀਬਾਂ ਦੇ ਹਿੱਤਾਂ ਦੀ ਲੜਾਈ ਮੋਹਰੀ ਬਣ ਕੇ ਲੜੀ ਹੈ।
ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ 1975 ਵਿੱਚ ਜਦ ਦੇਸ਼ ਵਿਚ ਅਪਾਤਕਾਲ ਲਗਾਇਆ ਗਿਆ ਤਾਂ ਸ਼੍ਰੋਮਣੀ ਅਕਾਲੀ ਦਲ ਨੇ ਦੇਸ਼ ਵਿਚ ਲੋਕਤੰਤਰ ਦੀ ਰੱਖਿਆ ਲਈ ਵੀ ਮਹੱਤਵਪੂਰਨ ਲੜਾਈ ਲੜੀ। ਉਨ•ਾਂ ਨੇ ਲੋਕਾਂ ਨੂੰ ਚੇਤਾਇਆ ਕਿ ਉਹ ਝੂਠੇ ਵਾਅਦੇ ਕਰਨ ਵਾਲੀਆਂ ਪਾਰਟੀਆਂ ਦੇ ਝਾਂਸੇ ਵਿਚ ਨਾ ਆਉਣ ਕਿਉਂਕਿ ਆਪਣਾ-ਆਪਣਾ ਹੀ ਹੁੰਦਾ ਹੈ ਤੇ ਬੇਗਾਨਾਂ-ਬੇਗਾਨਾਂ ਹੀ।
ਅੱਜ ਇੱਥੇ ਲਾਲਾ ਲਾਜਪਤ ਰਾਏ ਸਰਕਾਰੀ ਕਾਲਜ ਵਿਚ ਵੱਡੇ ਇੱਕਠ ਨੂੰ ਸੰਬੋਧਨ ਕਰਦਿਆਂ ਸ: ਸੁਖਬੀਰ ਸਿੰਘ ਬਾਦਲ ਨੇ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਹੀ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਸਮਝਦੀ ਹੈ ਅਤੇ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿਚ ਹੀ ਪੰਜਾਬ ਨੇ ਅਸਲ ਤਰੱਕੀ ਕੀਤੀ ਹੈ। ਉਨ•ਾਂ ਨੇ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀਆਂ ਮਹੱਤਵਪੂਰਨ ਲੋਕ ਹਿਤੈਸ਼ੀ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਖੇਤੀ ਸੈਕਟਰ ਲਈ ਮੁਫ਼ਤ ਬਿਜਲੀ, ਬੁਢਾਪਾ ਪੈਨਸ਼ਨ 250 ਰੁਪਏ ਤੋਂ ਵਧਾ ਕੇ 500 ਰੁਪਏ ਕੀਤੀ, ਸ਼ਗਨ ਸਕੀਮ, ਆਟਾ ਦਾਲ ਯੋਜਨਾ, ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ, ਕਿਸਾਨਾਂ ਅਤੇ ਵਪਾਰੀਆਂ ਲਈ ਸਿਹਤ ਬੀਮਾ ਯੋਜਨਾ, ਸੰਘਰਸ਼ੀ ਯੋਧਿਆਂ ਨੂੰ 1000 ਰੁਪਏ ਦੀ ਪੈਨਸ਼ਨ ਦੇਣ ਦੀ ਯੋਜਨਾ ਲਾਗੂ ਕਰਨ ਦੇ ਨਾਲ ਨਾਲ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਦੇ ਪਹੀਏ ਨੂੰ ਹੋਰ ਗਤੀ ਦੇਣ ਲਈ ਰਾਜ ਦੇ ਸੜਕੀ ਨੈਟਵਰਕ ਨੂੰ 4 ਅਤੇ 6 ਮਾਰਗੀ ਕਰਨ ਦਾ ਕੰਮ ਜੰਗੀ ਪੱਧਰ ਤੇ ਕੀਤਾ ਜਾ ਰਿਹਾ ਹੈ।
ਸ਼੍ਰ. ਬਾਦਲ ਨੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 2500 ਕਰੋੜ ਰੁਪਏ ਦੀ ਲਾਗਤ ਨਾਲ ਹੁਸ਼ਿਆਰਪੁਰ-ਜਲੰਧਰ-ਮੋਗਾ-ਬਰਨਾਲਾ-ਜੀਦ ਸੜਕ ਦੇ ਪ੍ਰੋਜੈਕਟ ਦਾ ਕੰਮ 15 ਦਿਨਾਂ ਦੇ ਅੰਦਰ ਸੁਹੋ ਜਾਵੇਗਾ। ਉਨ•ਾਂ ਦੱਸਿਆ ਕਿ 4,000 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਦੇ ਸਾਰੇ ਵੱਡੇ ਕਸਬਿਆਂ ‘ਚ ਸੀਵਰੇਜ਼ ਅਤੇ ਜਲ-ਸਪਲਾਈ ਦੀਆਂ ਸਹੂਲਤਾਂ ਜਲਦੀ ਹੀ ਮੁਹੱਈਆ ਕਰਵਾਈਆਂ ਜਾਣਗੀਆਂ।
ਉਪ ਮੁੱਖ ਮੰਤਰੀ ਨੇ ਕਿਹਾ ਕਿ ਬਠਿੰਡਾ-ਚੰਡੀਗੜ• ਸੜਕ ਨੂੰ ਚਹੁੰ-ਮਾਰਗੀ ਬਣਾਇਆ ਜਾਵੇਗਾ ਅਤੇ ਬਠਿੰਡਾ-ਅੰਮ੍ਰਿਤਸਰ ਸੜਕ ਨੂੰ ਵੀ ਚੌੜਾ ਕੀਤਾ ਜਾਵੇਗਾ। ਉਨ•ਾਂ ਹਲਕਾ ਬਾਘਾ ਪੁਰਾਣਾ ਦੇ ਵਿਕਾਸ ਲਈ 22 ਕਰੋੜ ਰੁਪਏ, ਨਿਹਾਲ ਸਿੰਘ ਵਾਲਾ ਤੇ ਧਰਮਕੋਟ ਹਰੇਕ ਹਲਕੇ ਲਈ 24 ਕਰੋੜ ਰੁਪਏ ਅਤੇ ਮੋਗਾ ਵਿਧਾਨ ਸਭਾ ਹਲਕੇ ਦੇ ਪਿੰਡਾਂ ਲਈ 12.50 ਕਰੋੜ ਰੁਪਏ ਦੀਆਂ ਗ੍ਰਾਟਾਂ ਦੇਣ ਦਾ ਐਲਾਨ ਕੀਤਾ। ਇਸ ਮੌਕੇ ਸ. ਬਾਦਲ ਨੇ ਅਜੀਤਵਾਲ ਨੂੰ ਸਬ ਤਹਿਸੀਲ ਬਣਾਉਣ ਦਾ ਵੀ ਐਲਾਨ ਕੀਤਾ। ਉਨ•ਾਂ ਲਾਲਾ ਲਾਜਪਤ ਰਾਏ ਸਰਕਾਰੀ ਕਾਲਜ਼ ਵਿਖੇ ਆਡੀਟੋਰੀਅਮ ਦੀ ਉੂਸਾਰੀ ਲਈ 5 ਕਰੋੜ ਰੁਪÂੈ ਅਤੇ ਹਾਕੀ ਐਸਟੋਟ੍ਰਫ ਲਈ 3.50 ਕਰੋੜ ਰੁਪਏ ਦੀਆਂ ਗ੍ਰਾਟਾਂ ਦਾ ਵੀ ਐਲਾਨ ਕੀਤਾ। ਇਸ ਤੋਂ ਇਲਾਵਾ ਉਪ ਮੁੱਖ ਮੰਤਰੀ ਨੇ ਰਾਸ਼ਟਰੀ ਮਾਰਗ-95 ਤੋਂ ਚੂਹੜਚੱਕ ਤੋਂ ਢੁੱਡੀਕੇ ਸੜਕ ਨੂੰ ਚੌੜਾ ਤੇ ਮਜ਼ਬੂਤ ਕਰਨ ਦਾ ਨੀਂਹ ਪੱਥਰ ਵੀ ਰੱਖਿਆ ਉਨ•ਾਂ ਲਾਲਾ ਲਾਜਪਤ ਰਾਏ ਦੀ ਸਮਾਰਕ ਸਥਿਤ ਲਾਇਬਰੇਰੀ ਨੂੰ 50 ਲੱਖ ਰੁਪਏ ਅਤੇ ਰਾਧਾ ਕ੍ਰਿਸ਼ਨ ਸਕੂਲ ਨੂੰ 20 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਇਸ ਤੋਂ ਪਹਿਲਾਂ ਉਨ•ਾਂ ਪਿੰਡ ਢੁੱਡੀਕੇ ਵਿਖੇ ਲਾਲਾ ਲਾਜਪਤ ਰਾਏ ਦੀ ਸ਼ਮਰਾਕ ‘ਤੇ ਸ਼ਰਧਾ ਦੇ ਫੁੱਲ ਵੀ ਭੇਂਟ ਕੀਤੇ।
ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਖੇਤੀਬਾੜੀ ਮੰਤਰੀ ਜੱਥੇਦਾਰ ਤੋਤਾ ਸਿੰਘ, ਸੈਰ-ਸਪਾਟਾ ਮੰਤਰੀ ਸ. ਸੋਹਣ ਸਿੰਘ ਠੰਡਲ ਉਦਯੋਗ, ਵਣਜ ਅਤੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਮੰਤਰੀ ਪੰਜਾਬ ਸ਼੍ਰੀ ਮਦਨ ਮੋਹਨ ਮਿੱਤਲ, ਪੰਜਾਬ ਭਾਜਪਾ ਪ੍ਰਧਾਨ ਕਮਲ ਸ਼ਰਮਾ, ਵਿਧਾਇਕ ਨਿਹਾਲ ਸਿੰਘ ਵਾਲਾ ਬੀਬੀ ਰਾਜਵਿੰਦਰ ਕੌਰ ਭਾਗੀਕੇ, ਵਿਧਾਇਕ ਬਾਘਾਪੁਰਾਣਾ ਮਹੇਸ਼ਇੰਦਰ ਸਿੰਘ, ਵਿਧਾਇਕ ਜਗਰਾਉਂ ਐਸ.ਆਰ.ਕਲੇਰ, ਵਿਧਾਇਕ ਹਰੀ ਸਿੰਘ ਜ਼ੀਰਾ, ਵਿਧਾਇਕ ਦੀਪ ਮਲਹੋਤਰਾ, ਜੱਥੇਦਾਰ ਤੀਰਥ ਸਿੰਘ ਮਾਹਲਾ ਜ਼ਿਲ•ਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਮੇਅਰ ਨਗਰ ਨਿਗਮ ਅਕਸ਼ਿਤ ਜੈਨ, ਉਪ ਮੁੱਖ ਮੰਤਰੀ ਪੰਜਾਬ ਦੇ ਰਾਜਸੀ ਸਲਾਹਕਾਰ ਪਰਮਜੀਤ ਸਿੰਘ ਸਿੱਧਵਾਂ, ਚੇਅਰਮੈਨ ਪੰਜਾਬ ਰਾਜ ਸਿਹਤ ਨਿਗਮ ਬਰਜਿੰਦਰ ਸਿੰਘ ਬਰਾੜ, ਚੇਅਰਮੈਨ ਭਗੀਰਥ ਸਿੰਘ, ਚੇਅਰਮੈਨ ਤਰਸੇਮ ਸਿੰਘ ਰੱਤੀਆਂ, ਚੇਅਰਮੈਨ ਖਣਮੁੱਖ ਭਾਰਤੀ ਪੱਤੋ, ਸਾਬਕਾ ਵਿਧਾਇਕ ਅਜੀਤ ਸਿੰਘ ਸ਼ਾਂਤ, ਕਮਿਸ਼ਨਰ ਫ਼ਿਰੋਜ਼ਪੁਰ ਡਵੀਜ਼ਨ ਵੀਕੇ.ਮੀਨਾ, ਡਿਪਟੀ ਕਮਿਸ਼ਨਰ ਪਰਮਿੰਦਰ ਸਿੰਘ ਗਿੱਲ, ਐਸ.ਐਸ.ਪੀ ਮੁਖਵਿੰਦਰ ਸਿੰਘ ਭੁੱਲਰ, ਜ਼ਿਲ•ਾ ਮੀਤ ਪ੍ਰਧਾਨ ਭੁਪਿੰਦਰ ਸਿੰਘ ਸਾਹੋਕੇ, ਭਾਜਪਾ ਆਗੂ ਤਰਲੋਚਨ ਸਿੰਘ ਗਿੱਲ, ਰਣਵਿੰਦਰ ਸਿੰਘ ਰਾਮੂੰਵਾਲਾ, ਲਾਲਾ ਲਾਜਪਤ ਰਾਏ ਜਨਮ ਸਥਾਨ ਯਾਦਗਾਰ ਕਮੇਟੀ ਦੇ ਸਕੱਤਰ ਰਣਜੀਤ ਸਿੰਘ ਧੰਨਾ, ਸਰਪੰਚ ਜਸਦੀਪ ਸਿੰਘ ਗੈਰੀ, ਮੈਂਬਰ ਜ਼ਿਲ•ਾ ਪ੍ਰੀਸ਼ਦ ਜਗਤਾਰ ਸਿੰਘ ਧਾਲੀਵਾਲ ਤੇ ਬੂਟਾ ਸਿੰਘ ਦੌਲਤਪੁਰਾ, ਐਸ.ਜੀ.ਪੀ.ਸੀ ਮੈਂਬਰ ਗੁਰਮੇਲ ਸਿੰਘ ਸੰਗਤਪੁਰਾ ਤੋਂ ਇਲਾਵਾ ਵੱਡੀ ਗਿਣਤੀ ‘ਚ ਲੋਕ ਹਾਜ਼ਰ ਸਨ।