2ਇਸਲਾਮਾਬਾਦ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਕਿਹਾ ਹੈ ਕਿ ਜਨਵਰੀ ਦੇ ਸ਼ੁਰੂ ਵਿਚ ਪੰਜਾਬ ਦੇ ਪਠਾਨਕੋਟ ਵਿਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ-ਪਾਕਿਸਤਾਨ ਦੀ ਸ਼ਾਂਤੀ ਪ੍ਰਕਿਰਿਆ ਦੀ ਰਫ਼ਤਾਰ ਧੀਮੀ ਹੋ ਗਈ ਹੈ। ਉਨਾਂ ਕਿਹਾ ਕਿ ਇਸ ਹਮਲੇ ਤੋਂ ਪਹਿਲਾਂ ਦੋਨਾਂ ਦੇਸ਼ਾਂ ਵਿਚਾਲੇ ਸਬੰਧ ਬਿਹਤਰ ਸਨ, ਪਰ ਪਠਾਨਕੋਟ ਹਮਲੇ ਤੋਂ ਬਾਅਦ ਇਨ•ਾਂ ਰਿਸ਼ਤਿਆਂ ਵਿਚ ਕੜਵਾਹਟ ਆ ਗਈ।
ਵਰਣਨਯੋਗ ਹੈ ਕਿ ਪਠਾਨਕੋਟ ਹਮਲੇ ਦੀ ਦੁਨੀਆ ਭਰ ਵਿਚ ਨਿਖੇਧੀ ਕੀਤੀ ਗਈ। ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਨੇ ਇਸ ਹਮਲੇ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਪਾਕਿਸਤਾਨ ਨੂੰ ਅੱਤਵਾਦ ਖਿਲਾਫ਼ ਕਾਰਵਾਈ ਦੀ ਗੱਲ ਆਖੀ ਸੀ, ਜਿਸ ਤੋਂ ਬਾਅਦ ਨਵਾਜ਼ ਸ਼ਰੀਫ ਨੇ ਬਰਾਕ ਓਬਾਮਾ ਨੂੰ ਇਹ ਭਰੋਸਾ ਦਿਵਾਇਆ ਗਿਆ ਸੀ ਕਿ ਭਾਰਤ ਨੇ ਉਨਾਂ ਨੂੰ ਪਠਾਨਕੋਟ ਅੱਤਵਾਦੀ ਹਮਲੇ ਦੇ ਸਬੰਧ ਵਿਚ ਨਵੇਂ ਸਬੂਤ ਦਿੱਤੇ ਹਨ, ਜਿਨਾਂ ਦੇ ਆਧਾਰ ‘ਤੇ ਉਹ ਅੱਤਵਾਦੀਆਂ ਖਿਲਾਫ਼ ਕਾਰਵਾਈ ਕਰਨਗੇ।
ਪਠਾਨਕੋਟ ਵਿਚ 2 ਜਨਵਰੀ ਨੂੰ ਹੋਏ ਅੱਤਵਾਦੀ ਹਮਲੇ ਵਿਚ ਭਾਰਤੀ ਸੈਨਾ ਦੇ 7 ਜਵਾਨ ਸ਼ਹੀਦ ਹੋ ਗਏ ਸਨ। ਭਾਰਤੀ ਸੈਨਾ ਵਲੋਂ ਕੀਤੀ ਗਈ ਕਾਰਵਾਈ ਵਿਚ 6 ਅੱਤਵਾਦੀ ਮਾਰੇ ਗਏ ਸਨ। ਇਸ ਹਮਲੇ ਦੀ ਜ਼ਿੰਮੇਵਾਰੀ ਜੈਸ਼-ਏ-ਮੁਹੰਮਦ ਨੇ ਲਈ ਸੀ।

LEAVE A REPLY