4ਨਵੀਂ ਦਿੱਲੀ : ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ 68ਵੇਂ ਬਲੀਦਾਨ ਦਿਵਸ ਮੌਕੇ ਅੱਜ ਰਾਸ਼ਟਰ ਵਲੋਂ ਉਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਪੂ ਦੀ ਸਮਾਧੀ ਰਾਜਘਾਟ ਵਿਖੇ ਜਾ ਕੇ ਸ਼ਰਧਾਂਜਲੀ ਭੇਂਟ ਕੀਤੀ। ਇਸ ਤੋਂ ਇਲਾਵਾ ਤਿੰਨਾਂ ਸੈਨਾਵਾਂ ਦੇ ਮੁਖੀ, ਰੱਖਿਆ ਮੰਤਰੀ, ਉਪ ਰਾਸ਼ਟਰਪਤੀ ਤੋਂ ਇਲਾਵਾ ਕਈ ਹੋਰ ਆਗੂਆਂ ਨੇ ਵੀ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਂਟ ਕੀਤੀ।
ਵਰਨਣਯੋਗ ਹੈ ਕਿ ਅੱਜ ਹੀ ਦੇ ਦਿਨ 30 ਜਨਵਰੀ 1948 ਨੂੰ ਬਾਪੂ ਬਿੜਲਾ ਹਾਊਸ ਤੋਂ ਇਕ ਪ੍ਰਾਰਥਨਾ ਸਭਾ ਵਿਚ ਸ਼ਾਮਿਲ ਹੋਣ ਲਈ ਨਿਕਲੇ ਸਨ ਕਿ ਨੱਥੂਰਾਮ ਗੋਡਸੇ ਨਾਮਕ ਵਿਅਕਤੀ ਨੇ ਗੋਲੀ ਮਾਰ ਕੇ ਉਨ•ਾਂ ਦੀ ਹੱਤਿਆ ਕਰ ਦਿੱਤੀ ਸੀ।

LEAVE A REPLY