ਦਲਿਤਾਂ ਨੂੰ ਅਪਮਾਨਤ ਕਰ ਰਹੀ ਹੈ ਮੋਦੀ ਸਰਕਾਰ : ਕਾਂਗਰਸ

2ਨਵੀਂ ਦਿੱਲੀ : ਕਾਂਗਰਸ ਨੇ ਐਤਵਾਰ ਨੂੰ ਦੋਸ਼ ਲਾਇਆ ਕਿ ਭਾਜਪਾ ਪਾਰਟੀ ਦੇ ਨੇਤਾ ਸੰਵੇਦਨਹੀਨ ਹੋ ਕੇ ਦਲਿਤ ਵਿਦਿਆਰਥੀ ਰੋਹਿਤ ਵੇਮੁਲਾ ਵਿਰੁੱਧ ਇਤਰਾਜ਼ਯੋਗ, ਅਪਮਾਨਜਨਕ ਅਤੇ ਨਫਰਤ ਭਰੇ ਬਿਆਨ ਦੇ ਰਹੀ ਹੈ ਅਤੇ ਮੋਦੀ ਸਰਕਾਰ ਇਸ ਮਾਮਲੇ ਵਿਚ ਜਵਾਬਦੇਹੀ ਨਿਸ਼ਚਿਤ ਕਰਨ ਤੋਂ ਬਚਣ ਦੀ ਕੋਸ਼ਿਸ਼ ਕਰ ਰਹੀ ਹੈ।
ਕਾਂਗਰਸ ਦੇ ਸੀਨੀਅਰ ਬੁਲਾਰੇ ਆਨੰਦ ਸ਼ਰਮਾ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਹਿਲਾਂ ਮੋਦੀ ਸਰਕਾਰ ਦੇ ਮੰਤਰੀਆਂ ਨੇ ਹੈਦਰਾਬਾਦ ਕੇਂਦਰੀ ਯੂਨੀਵਰਸਿਟੀ ਦੇ ਵਿਦਿਆਰਥੀ ਵੇਮੁਲਾ ਨੂੰ ਖੁਦਕੁਸ਼ੀ ਕਰਨ ਲਈ ਮਜਬੂਰ ਕੀਤਾ ਅਤੇ ਹੁਣ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਵੇਮੁਲਾ ਦੇ ਦਲਿਤ ਹੋਣ ‘ਤੇ ਹੀ ਸਵਾਲ ਖੜ੍ਹੇ ਕਰ ਦਿੱਤੇ।
ਉਨ੍ਹਾਂ ਕਿਹਾ ਕਿ ਰੋਹਿਤ ਵੇਮੁਲਾ ਬਾਰੇ ਇਹ ਸਰਕਾਰ ਅਸੰਵੇਦਨਸ਼ੀਲ ਹੋ ਕੇ ਕੰਮ ਕਰ ਰਹੀ ਹੈ। ਖੁਦ ਮੋਦੀ ਇਸ ਮਾਮਲੇ ਵਿਚ ਨੈਤਿਕ ਅਤੇ ਸੰਵਿਧਾਨਕ ਕਰੱਤਵਾਂ ਦਾ ਪਾਲਣ ਨਹੀਂ ਕਰ ਰਹੇ ਹਨ। ਇਸ ਮਾਮਲੇ ਵਿਚ ਉਨ੍ਹਾਂ ਦੇ ਰਵੱਈਏ ਤੋਂ ਸਾਫ ਹੋ ਗਿਆ ਹੈ ਕਿ ਲਖਨਊ ‘ਚ ਉਨ੍ਹਾਂ ਨੇ ਜੋ ਕੁਝ ਕਿਹਾ, ਉਹ ਸਭ ਬਨਾਵਟੀ ਸੀ। ਸ਼ਰਮਾ ਨੇ ਕਿਹਾ ਕਿ ਮੋਦੀ ਸਰਕਾਰ ਵਿਰੁੱਧ ਸਿਰਫ ਹੈਦਰਾਬਾਦ ‘ਚ ਹੀ ਵਿਦਿਆਰਥੀ ਅੰਦੋਲਨ ਨਹੀਂ ਕਰ ਰਹੇ ਹਨ ਸਗੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਸਥਿਤ ਯੂਨੀਵਰਸਿਟੀਆਂ ਦੇ ਕੈਂਪਸ ਵਿਚ ਨਾਰਾਜ਼ਗੀ ਅਤੇ ਤਣਾਅ ਦਾ ਮਾਹੌਲ ਹੈ ਅਤੇ ਵਿਦਿਆਰਥੀ ਅੰਦੋਲਨ ਕਰ ਰਹੇ ਹਨ।

LEAVE A REPLY