‘ਸ਼ਨੀ ਮੰਦਰ ਤੇ ਹਾਜ਼ੀ ਅਲੀ ਦਰਗਾਹ ‘ਚ ਔਰਤਾਂ ਨੂੰ ਰੋਕਣ ਵਾਲਿਆਂ ਨੂੰ ਭੇਜਿਆ ਜਾਵੇ ਜੇਲ’

4ਲਖਨਊ :  ਜਨਤਾ ਦਲ (ਯੂ) ਯੂਨਾਈਟੇਡ ਦੇ ਪ੍ਰਧਾਨ ਸ਼ਰਦ ਯਾਦਵ ਨੇ ਸ਼ਨੀ ਮੰਦਰ ਸ਼ਿਗਨਾਪੁਰ ਅਤੇ ਹਾਜ਼ੀ ਅਲੀ ਦਰਗਾਹ ‘ਚ ਔਰਤਾਂ ਦੇ ਪ੍ਰਵੇਸ਼ ਨੂੰ ਰੋਕਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੇ ਜਾਣ ਦੀ ਮੰਗ ਕਰਦੇ ਹੋਏ ਕਿਹਾ ਕਿ ਲੋੜ ਪਈ ਤਾਂ ਅਜਿਹੇ ਲੋਕਾਂ ਨੂੰ ਜੇਲ ਵੀ ਭੇਜਿਆ ਜਾਣਾ ਚਾਹੀਦਾ ਹੈ।
ਯਾਦਵ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੰਵਿਧਾਨ ਪੁਰਸ਼ਾਂ ਅਤੇ ਔਰਤਾਂ ਨੂੰ ਪੂਜਾ ਜਾਂ ਇਬਾਦਤ ਕਰਨ ਦਾ ਬਰਾਬਰ ਅਧਿਕਾਰ ਦਿੰਦਾ ਹੈ। ਅਜਿਹੇ ਵਿਚ ਸਮਾਜ ਦੇ ਠੇਕੇਦਾਰਾਂ ਨੂੰ ਔਰਤਾਂ ਨੂੰ ਇਨ੍ਹਾਂ ਧਾਰਮਿਕ ਸਥਲਾਂ ਵਿਚ ਜਾਣ ਤੋਂ ਰੋਕਣ ਦਾ ਅਧਿਕਾਰ ਕਿਸ ਨੇ ਦਿੱਤਾ। ਉਨ੍ਹਾਂ ਮਹਾਰਾਸ਼ਟਰ ਸਰਕਾਰ ਤੋਂ ਇਸ ਮਾਮਲੇ ਵਿਚ ਸਖਤੀ ਨਾਲ ਕਾਰਵਾਈ ਦੀ ਮੰਗ ਕੀਤੀ ਅਤੇ ਕਿਹਾ ਕਿ ਲੋੜ ਪੈਣ ‘ਤੇ ਔਰਤਾਂ ਨੂੰ ਰੋਕਣ ਵਾਲਿਆਂ ਨੂੰ ਸਲਾਖਾਂ ਦੇ ਪਿੱਛੇ ਭੇਜਿਆ ਜਾਵੇ। ਉਨ੍ਹਾਂ ਨੇ ਹੈਦਰਾਬਾਦ ਵਿਚ ਵਿਦਿਆਰਥੀ ਰੋਹਿਤ ਵੇਮੁਲਾ ਦੀ ਖੁਦਕੁਸ਼ੀ ਨੂੰ ਲੈ ਕੇ ਦੁੱਖ ਜ਼ਾਹਰ ਕੀਤਾ ਅਤੇ ਕਿਹਾ ਕਿ ਉਸ ਦੇ ਪਰਿਵਾਰ ਨਾਲ ਉਨ੍ਹਾਂ ਦੀ ਪੂਰੀ ਹਮਦਰਦੀ ਹੈ।

LEAVE A REPLY