ਗੁਰਦਾਸ ਸਿੰਘ ਬਾਦਲ ਮੁਹਾਲੀ ਦੇ ਹਸਪਤਾਲ ‘ਚ ਦਾਖ਼ਲ

7ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਭਰਾ ਹਨ ਗੁਰਦਾਸ ਬਾਦਲ
ਮੁਹਾਲੀ : ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਛੋਟੇ ਭਰਾ ਤੇ ਮਨਪ੍ਰੀਤ ਬਾਦਲ ਦੇ ਪਿਤਾ ਗੁਰਦਾਸ ਸਿੰਘ ਬਾਦਲ ਦੀ ਅਚਾਨਕ ਸਿਹਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਮੁਹਾਲੀ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਸਪਤਾਲ ਵਿੱਚ ਗੁਰਦਾਸ ਬਾਦਲ ਦੇ ਪੁੱਤਰ ਮਨਪ੍ਰੀਤ ਸਿੰਘ ਬਾਦਲ ਅਤੇ ਹੋਰ ਪਰਿਵਾਰਕ ਮੈਂਬਰ ਮੌਜੂਦ ਹਨ। ਗੁਰਦਾਸ ਬਾਦਲ ਨੂੰ ਪਹਿਲਾਂ ਬਠਿੰਡਾ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਉਸ ਤੋ ਬਾਅਦ ਉਨ੍ਹਾਂ ਨੂੰ ਮੁਹਾਲੀ ਦੇ ਹਸਪਤਾਲ ਵਿੱਚ ਸ਼ਿਫ਼ਟ ਕਰ ਦਿੱਤਾ ਗਿਆ।
ਗੁਰਦਾਸ ਬਾਦਲ ਪਿੰਡ ਬਾਦਲ ਵਿੱਚ ਹੀ ਸਨ। ਅਚਾਨਕ ਸ਼ਨੀਵਾਰ ਸ਼ਾਮ ਨੂੰ ਉਨ੍ਹਾਂ ਦੀ ਸਿਹਤ ਖ਼ਰਾਬ ਹੋ ਗਈ ਅਤੇ ਤੁਰੰਤ ਉਨ੍ਹਾਂ ਨੂੰ ਬਠਿੰਡਾ ਲਿਆਂਦਾ ਗਿਆ ਜਿੱਥੇ ਨਿੱਜੀ ਹਾਰਟ ਇੰਸਟੀਚਿਊਟ ਵਿੱਚ ਦਾਖਲ ਕਰਵਾਇਆ ਗਿਆ। ਪਤਾ ਲੱਗਾ ਹੈ ਕਿ ਉਨ੍ਹਾਂ ਨੂੰ ਗੈਸਟਰੋ ਅਟੈਕ ਹੋਇਆ ਹੈ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਚੰਡੀਗੜ੍ਹ ਦੇ ਪੀਜੀਆਈ ਵਿਚ ਜ਼ੇਰੇ ਇਲਾਜ ਹਨ।

LEAVE A REPLY